post

Jasbeer Singh

(Chief Editor)

Patiala News

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 10 ਦਸੰਬਰ ਨੂੰ ਮਨਾਇਆ ਜਾਵੇਗਾ ਸੰਸਾਰ ਦਿਵਸ

post-img

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 10 ਦਸੰਬਰ ਨੂੰ ਮਨਾਇਆ ਜਾਵੇਗਾ ਸੰਸਾਰ ਦਿਵਸ ਪਟਿਆਲਾ, 9 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 10 ਦਸੰਬਰ ਨੂੰ ਸੰਸਾਰ ਦਿਵਸ (ਅੰਤਰਰਾਸ਼ਟਰੀ ਦਿਵਿਆਂਗ ਦਿਵਸ) ਮੌਕੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਵਿੱਚ ਭਾਗ ਲੈਣ ਵਾਲੇ ਦਿਵਿਆਂਗਜ ਪ੍ਰਾਰਥੀਆਂ ਨੂੰ ਕਰੀਅਰ, ਸਵੈ-ਰੁਜ਼ਗਾਰ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਜਾਗਰੂਕਤਾ ਵਾਲੇ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਐਸ. ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਆਰ. ਸੇਟੀ ਦੇ ਨੁਮਾਇੰਦਿਆਂ ਵੱਲੋਂ ਪ੍ਰਾਰਥੀਆਂ ਨੂੰ ਸਕਿੱਲ ਕੋਰਸਾਂ, ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਇਸ ਮੌਕੇ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਮੇਜਰ ਹਰਪ੍ਰੀਤ ਸਿੰਘ ਮਾਨਸਾਹੀਆ ਵੱਲੋਂ ਭਾਗ ਲੈਣ ਵਾਲੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਹ ਮਿਤੀ 10 ਦਸੰਬਰ ਨੂੰ ਸਵੇਰੇ 11 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਪਹੁੰਚਣ ਅਤੇ ਜੇ ਕੋਈ ਪ੍ਰਾਰਥੀ ਆਪਣਾ ਨਾਮ ਰੋਜ਼ਗਾਰ ਬਿਉਰੋ ਵਿਖੇ ਰਜਿਸਟਰ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਆਪਣੇ ਅਸਲ ਦਸਤਾਵੇਜ਼ ਜਿਵੇਂ ਕਿ ਯੋਗਤਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਅਪੰਗਤਾ ਵਾਲਾ ਸਰਟੀਫਿਕੇਟ ਦੀਆਂ ਦੋ ਫੋਟੋਕਾਪੀਆਂ ਨਾਲ ਲੈ ਕੇ ਆਉਣ । ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਅਧਿਕਾਰੀਆਂ ਵੱਲੋਂ ਰੋਜ਼ਗਾਰ ਬਿਉਰੋ ਵੱਲੋਂ ਦਿੱਤੀਆਂ ਜਾਣ ਵਾਲੀ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰ. 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Related Post