July 6, 2024 01:16:23
post

Jasbeer Singh

(Chief Editor)

Patiala News

ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ‘‘ਵਿਸ਼ਵ ਟੀਕਾਕਰਨ ਹਫਤੇ‘‘ ਸਬੰਧੀ ਕੀਤਾ ਜਾਗਰੂਕ: ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ

post-img

ਪਟਿਆਲਾ, 25 ਅਪ੍ਰੈਲ (ਜਸਬੀਰ)-ਜਿਲਾ ਸਿਹਤ ਵਿਭਾਗ ਵੱਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਅਪ੍ਰੈਲ ਦੇ ਆਖਰੀ ਹਫਤੇ 24 ਤੋਂ 30 ਅਪ੍ਰੈਲ ਤੱਕ ‘‘ਵਿਸ਼ਵ ਟੀਕਾਕਰਨ ਹਫਤਾ‘‘ ਮਨਾਉਣ ਸਬੰਧੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਟੇਟ ਇੰਮੂਨਾਈਜੇਸ਼ਨ ਅਫਸਰ ਡਾ. ਬਲਵਿੰਦਰ ਕੌਰ ਅਤੇ ਸਟੇਟ ਸਰਵੇਲੈਂਸ ਅਫਸਰ ਡਾ. ਵਿਰਕਮ ਵਿਸ਼ੇਸ ਤੌਰ ਤੇ ਹਾਜ਼ਰ ਹੋਏ।ਸਟੇਟ ਇੰਮੂਨਾਈਜੇਸ਼ਨ ਅਫਸਰ ਡਾ. ਬਲਵਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਸਾਲ 1974 ਵਿੱਚ ਈ ਪੀ ਆਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ , ਜਿਸ ਦੀ 50ਵੀਂ ਵਰੇਗੰਢ ਮਨਾਉਂਦੇ ਹੋਏ ਇਸ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੇ ਜ਼ਸ਼ਨ ਮਨਾਉਣ, ਟੀਕਾਕਰਨ ਨਾਲ ਬਚਾਈਆਂ ਜਾਂਨਾਂ ਤੇ ਇਸ ਦੇ ਪ੍ਰਭਾਵ ਨੂੰ ਉਜਾਗਰ ਕਰਨ ਅਤੇ ਨਿਯਮਤ ਟੀਕਾਕਰਨ ਪਹਿਲ ਨੂੰ ਮਜਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰਨਾ ਹੈ। ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘‘ਵਿਸ਼ਵ ਟੀਕਾਕਰਨ ਹਫਤਾ‘‘ ਮਨਾਏ ਜਾਣ ਸਬੰਧੀ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ, ਉਹਨਾਂ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਪੈਂਦੇ ਖਾਸ ਤੌਰ ਤੇ ਸ਼ਹਿਰੀ ਅਤੇ ਪ੍ਰਵਾਸੀ ਵਸੋਂ ਆਦਿ ਵਾਲੇ ਇਲਾਕੇ ਜਿਵੇਂ ਸਲੱਮ ਏਰੀਆ, ਝੁੱਗੀਆਂ, ਝੋਂਪੜੀਆਂ, ਭੱਠੇ, ਪਥੇਰਾਂ ਅਤੇ ਹੋਰ ਅਪਹੁੰਚ ਵਾਲੇ ਇਲਾਕਿਆਂ ਵਿੱਚ ਗਰਭਵਤੀ ਔਰਤਾਂ ਅਤੇ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸੰਪੂਰਨ ਟੀਕਾਕਰਨ ਕਰਨ ਲਈ ਆਊਟਰੀਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ॥ਸਰਵੇਂਲੈਂਸ ਮੈਡੀਕਲ ਅਫਸਰ ਡਾ ਵਿਕਰਮ ਵੱਲੋਂ ਕੋਲਡ ਚੇਨ ਸਬੰਧੀ ਜਾਣਕਾਰੀ ਦਿੱਤੀ ਗਈ।ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਇਸ ਮੁਹਿੰਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ, ਚਾਰਟ ਮੇਕਿੰਗ, ਪੋਸਟਰ ਮੇਕਿੰਗ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਇਸ ਮੁਹਿੰਮ ਸੰਬੰਧੀ ਜਾਗਰੂਕ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਬੁੱਧਵਾਰ ਦਾ ਦਿਨ ਛੱਡ ਕੇ ਪੂਰਾ ਹਫਤਾ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਖਾਸ ਤੌਰ ਤੇ ਸ਼ਹਿਰੀ ਸਲਮ ਏਰੀਏ ਵਿੱਚ ਟੀਕਾ ਕਰਨ ਤੋਂ ਵਾਂਝੇ ਅਤੇ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਵੱਲ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਸਬੰਧੀ ਮੰਚ ਸੰਚਾਲਨ ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਲੀ ਡਾ ਗੁਰਪ੍ਰੀਤ ਨਾਗਰਾ, ਸਕੂਲ ਹੈਲਥ ਅਫਸਰ ਡਾ ਅਸ਼ੀਸ਼ ਸ਼ਰਮਾ, ਪਿ੍ਰੰਸੀਪਲ ਡਾ ਭੁਪੇਸ਼ ਦੀਵਾਨ, ਆਰ ਬੀ ਐਸ ਕੇ ਟੀਮਾਂ ਦੇ ਮੈਡੀਕਲ ਅਫਸਰ ਡਾ ਅਨੀਸ਼ ਕੌਸ਼ਿਕ, ਡਾ ਮਨੀਸ਼, ਡਾ ਗਗਨ, ਸਾਇੰਸ ਟੀਚਰ ਨਵਜੋਤ ਕੌਰ ਤੇ ਸ਼ਿਵਾਨੀ ਮਹਿਤਾ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਰਬਜੀਤ ਸਿੰਘ , ਗੁਰਤੇਜ ਸਿੰਘ, ਬਿੱਟੂ ਕੁਮਾਰ ਅਤੇ ਹੋਰ ਮੈਡੀਕਲ ਸਟਾਫ, ਅਧਿਆਪਕ ਸਾਹਿਬਾਨ,ਆਸ਼ਾ ਵਰਕਰ ਅਤੇ ਵਿਦਿਆਰਥੀ ਹਾਜ਼ਰ ਸਨ।

Related Post