post

Jasbeer Singh

(Chief Editor)

Patiala News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ

post-img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ ਪਟਿਆਲਾ, 19 ਜੁਲਾਈ 2025 : ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਨਿਰਦੇਸ਼ਾਂ ਦੇ ਅਨੁਸਾਰ ਰੁਪਿੰਦਰਜੀਤ ਚਾਹਲ, ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ। ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੁਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਵਿਸ਼ੇਸ਼ ਤੌਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧੂਵਾਲ, ਪਟਿਆਲਾ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਇਸ ਦੇ ਨਾਲ ਹੀ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿੱਥੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵਲੋਂ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਮਹੱਤਵ ਅਤੇ ਵਿਸ਼ਵ ਭਰ ਵਿੱਚ ਸ਼ਾਂਤੀ, ਨਿਆਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਨਿਆਂਇਕ ਸੰਸਥਾਵਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ । ਉਨ੍ਹਾਂ ਨੂੰ ਨਾਲਸਾ/ਕੇਂਦਰੀ/ਰਾਜ ਸਰਕਾਰ ਦੀਆਂ ਸਕੀਮਾਂ, ਮੁਫਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਂਵਾਂ ) ਦੇ ਲਾਭਾਂ ਬਾਰੇ , ਮੀਡੀਏਸਨ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ । ਇਸ ਮੌਕੇ ਇੱਕ ਵਾਕਾਥੋਨ/ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿੱਧੂਵਾਲ, ਪਟਿਆਲਾ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੇ ਮੱਹਤਵਪੂਰਨ ਹਿੱਸਾ ਲਿਆ । ਇਸ ਰੈਲੀ ਰਾਹੀਂ , ਲੋਕਾਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਨਾਲ ਸੰਬੰਧਤ ਪੈਂਫਲੈਟ ਵੀ ਲੋਕਾਂ ਵਿੱਚ ਵੰਡੇ ਗਏ । ਇਸ ਤੋਂ ਇਲਾਵਾ, ਪਟਿਆਲੇ ਜਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੋਸਟਰ ਅਤੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ।

Related Post