post

Jasbeer Singh

(Chief Editor)

Punjab

ਸਿਵਲ ਹਸਪਤਾਲ ਅਮਰਗੜ੍ਹ ਵਿੱਚ ਵਰਲਡ ਓਰਲ ਹੈਲਥ ਡੇਅ ਮਨਾਇਆ

post-img

ਸਿਵਲ ਹਸਪਤਾਲ ਅਮਰਗੜ੍ਹ ਵਿੱਚ ਵਰਲਡ ਓਰਲ ਹੈਲਥ ਡੇਅ ਮਨਾਇਆ “ਖੁਸ਼ ਮੂੰਹ… ਖੁਸ਼ ਜ਼ਿੰਦਗੀ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ ਮੂੰਹ ਦੀ ਸਫ਼ਾਈ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਅਤਿ ਜ਼ਰੂਰੀ: ਡਾ. ਅਮਨਦੀਪ ਕੌਰ ਅਮਰਗੜ੍ਹ/ਮਾਲੇਰਕੋਟਲਾ, 20 ਮਾਰਚ 2026 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਅਮਰਗੜ੍ਹ ਵਿਖੇ ਵਰਲਡ ਓਰਲ ਹੈਲਥ ਡੇਅ ਮਨਾਇਆ ਗਿਆ । ਇਸ ਮੌਕੇ ਐੱਸ. ਐੱਮ. ਓ. ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਆਸ਼ਾ ਵਰਕਰਾਂ ਅਤੇ ਸਥਾਨਕ ਲੋਕਾਂ ਨੂੰ ਮੂੰਹ ਦੀ ਸਫ਼ਾਈ ਅਤੇ ਦੰਦਾਂ ਦੀ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੂੰਹ ਦੀ ਸਫ਼ਾਈ ਸਿਰਫ ਦੰਦਾਂ ਦੀ ਸਿਹਤ ਹੀ ਨਹੀਂ, ਸਗੋਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨਾਲ ਵੀ ਗਹਿਰਾ ਸਬੰਧ ਰੱਖਦੀ ਹੈ। ਇਸ ਮੌਕੇ ਲੋਕਾਂ ਨੂੰ ਦੰਦਾਂ ਦੀ ਸਹੀ ਦੇਖਭਾਲ ਲਈ ਪ੍ਰੇਰਿਤ ਕਰਦੇ ਹੋਏ ਸਹੁੰ ਵੀ ਚੁਕਾਈ ਗਈ । ਦੰਦਾਂ ਦੇ ਮਾਹਿਰ ਡਾ. ਰਮਨਦੀਪ ਸਿੰਘ ਨੇ “ਖੁਸ਼ ਮੂੰਹ… ਖੁਸ਼ ਜ਼ਿੰਦਗੀ” ਥੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੂੰਹ ਦੀ ਸਿਹਤ ਅਤੇ ਮਨੁੱਖ ਦੀ ਕੁੱਲ ਜੀਵਨ ਗੁਣਵੱਤਾ ਵਿਚਕਾਰ ਸਿੱਧਾ ਸੰਬੰਧ ਹੈ। ਉਨ੍ਹਾਂ ਕਿਹਾ ਕਿ ਮੂੰਹ ਦੀ ਅਣਦੇਖੀ ਕਾਰਨ ਦੰਦਾਂ ਵਿੱਚ ਖੋੜ, ਮਸੂੜਿਆਂ ਦੀਆਂ ਬਿਮਾਰੀਆਂ ਅਤੇ ਦੰਦਾਂ ਦੇ ਨੁਕਸਾਨ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ, ਜੋ ਵਿਅਕਤੀ ਦੇ ਆਤਮਵਿਸ਼ਵਾਸ ਅਤੇ ਸਮਾਜਿਕ ਜੀਵਨ ‘ਤੇ ਨਕਾਰਾਤਮਕ ਅਸਰ ਪਾਂਦੀਆਂ ਹਨ । ਉਨ੍ਹਾਂ ਹੋਰ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਨਾ ਹੋਣ ਨਾਲ ਤਣਾਅ ਅਤੇ ਚਿੰਤਾ ਵਿੱਚ ਵਾਧਾ ਹੋ ਸਕਦਾ ਹੈ, ਜਿਸ ਨਾਲ ਜੀਵਨ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਦੰਦਾਂ ਸੰਬੰਧੀ ਸਮੱਸਿਆ ਨੂੰ ਅਣਦੇਖਾ ਨਾ ਕੀਤਾ ਜਾਵੇ ਅਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾਂਚ ਕਰਵਾਈ ਜਾਵੇ । ਇਸ ਮੌਕੇ ਡਾ. ਗੁਰਵਿੰਦਰ ਸਿੰਘ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ, ਫਾਰਮੇਸੀ ਅਫ਼ਸਰ ਰਮਨਦੀਪ ਸਿੰਘ, ਗੁਰਜੰਟ ਸਿੰਘ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ ਹਾਜ਼ਰ ਸੀ ।

Related Post

Instagram