post

Jasbeer Singh

(Chief Editor)

Sports

ਪਹਿਲਵਾਨ ਬਜਰੰਗ ਪੂਨੀਆ ‘ਤੇ ਲੱਗਿਆ ਚਾਰ ਸਾਲ ਦਾ ਬੈਨ

post-img

ਪਹਿਲਵਾਨ ਬਜਰੰਗ ਪੂਨੀਆ ‘ਤੇ ਲੱਗਿਆ ਚਾਰ ਸਾਲ ਦਾ ਬੈਨ ਚੰਡੀਗੜ੍ਹ, 27 ਨਵੰਬਰ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ ਨੇ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਦੇ ਨਿਯਮ 2.3 ਦੀ ਉਲੰਘਣਾ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਪਾਬੰਦੀ ਲਗਾ ਦਿੱਤੀ ਹੈ । ਦੱਸ ਦਈਏ ਕਿ ਪਹਿਲਵਾਨ ਬਜਰੰਗ ਪੂਨੀਆ ‘ਤੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਮਾਰਚ 2024 ‘ਚ ਰਾਸ਼ਟਰੀ ਟੀਮ ਦੇ ਟਰਾਇਲਾਂ ਦੌਰਾਨ ਡੋਪਿੰਗ ਰੋਕੂ ਟੈਸਟ ਲਈ ਯੂਰਿਨ ਦਾ ਨਮੂਨਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 10 ਮਾਰਚ ਨੂੰ ਡੋਪਿੰਗ ਟੈਸਟ ਲਈ ਆਪਣਾ ਨਮੂਨਾ ਦਾਖਲ ਕਰਨ ਤੋਂ ਇਨਕਾਰ ਕਰਨ ਕਾਰਨ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ।ਟੋਕੀਓ ਓਲੰਪਿਕ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪੂਨੀਆ ਨੂੰ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ । ਇਸ ਤੋਂ ਬਾਅਦ ਵਿਸ਼ਵ ਕੁਸ਼ਤੀ ਸੰਗਠਨ ਨੇ ਵੀ ਉਸ ਦੇ ਖਿਲਾਫ ਕਾਰਵਾਈ ਕੀਤੀ । ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ । ਇਸ ਤੋਂ ਬਾਅਦ ਨਾਡਾ ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਹੁਕਮ ਵਿੱਚ ਡੋਪਿੰਗ ਪੈਨਲ ਨੇ ਉਸਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ ।

Related Post