post

Jasbeer Singh

(Chief Editor)

Punjab

ਘਰ ਘਰ ਪੁੱਜੇਗੀ ਨਸ਼ਿਆਂ ਵਿਰੁੱਧ ਯਾਤਰਾ: ਜਗਦੀਪ ਸਿੰਘ ਜੱਗਾ

post-img

ਘਰ ਘਰ ਪੁੱਜੇਗੀ ਨਸ਼ਿਆਂ ਵਿਰੁੱਧ ਯਾਤਰਾ: ਜਗਦੀਪ ਸਿੰਘ ਜੱਗਾ *ਯੁੱਧ ਨਸ਼ੇ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਵੱਲੋਂ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਨਾਲ ਮੀਟਿੰਗ ਸੁਨਾਮ, 14 ਮਈ : ਯੁੱਧ ਨਸ਼ੇ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਨਾਲ ਅੱਜ ਇਥੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਫ਼ਤਰ ਵਿਖੇ ਇਕ ਅਹਿਮ ਬੈਠਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਨਸ਼ਿਆਂ ਦਾ ਸੂਬੇ 'ਚੋਂ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਲਵਦੀਪ ਸ਼ਰਮਾ ਵੀ ਮੌਜੂਦ ਸਨ। ਸ. ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ 'ਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕਰਨਾ ਹੈ, ਜਿਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਲੋੜ ਹੈ ਇਨ੍ਹਾਂ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੀ ਜੋ ਹਲਕਾ ਕੁਆਰਡੀਨੇਟਰ ਆਪਣੀ ਟੀਮ ਨਾਲ ਘਰ ਘਰ ਜਾ ਕੇ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਜ਼ਰੂਰੀ ਹੈ ਕਿ ਇਸ ਦੀ ਸਪਲਾਈ ਲਾਈਨ ਨੂੰ ਤੋੜਿਆਂ ਜਾਵੇ ਇਸ ਲਈ ਪਿੰਡ ਜਾ ਮੁਹੱਲੇ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਹਲਕਾ ਤੇ ਜ਼ਿਲ੍ਹਾ ਕੁਆਰਡੀਨੇਟਰ ਆਪਣੀ ਪੂਰੀ ਟੀਮ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ। ਉਨ੍ਹਾਂ ਨੇ ਹਾਜ਼ਰੀਨ ਨੂੰ ਆਪਣੇ ਹਲਕਾ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਦੀ ਸ਼ਮੂਲੀਅਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਹਰੇਕ ਪੰਜਾਬੀ ਤਿਆਰ ਹੈ, ਬਸ ਲੋੜ ਹੈ ਉਨ੍ਹਾਂ ਨੂੰ ਲਾਮਬੰਦ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਾਉਣ ਦੀ ਤਾਂ ਜੋ ਅਸੀਂ ਨਸ਼ਿਆਂ ਦੀ ਇਸ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰ ਸਕੀਏ। ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਜਿਨ੍ਹਾਂ ਪੰਜ ਜ਼ਿਲ੍ਹਿਆਂ ਪਟਿਆਲਾ ਸਮੇਤ ਅਨੰਦਪੁਰ ਸਾਹਿਬ, ਮੋਹਾਲੀ, ਸੰਗਰੂਰ ਤੇ ਮਲੇਰਕੋਟਲਾ 'ਚ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ, ਉਹ ਉੱਥੇ ਦੇ ਹਲਕਾ ਕੁਆਰਡੀਨੇਟਰਾਂ ਨਾਲ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣਗੇ। ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਨੇ ਆਪਣੇ ਹਲਕਿਆਂ 'ਚੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਦਾ ਅਹਿਦ ਲੈਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਹਰੇਕ ਘਰ ਤੱਕ ਪਹੁੰਚ ਬਣਾਈ ਜਾਵੇਗੀ। ਇਸ ਮੌਕੇ ਹਲਕਾ ਲਹਿਰਾ ਦੇ ਕੁਆਰਡੀਨੇਟਰ ਬੂਟਾ ਸਿੰਘ ਆਲਮਪੁਰ, ਦਿੜ੍ਹਬਾ ਦੇ ਹਰਪ੍ਰੀਤ ਸਿੰਘ, ਸੁਨਾਮ ਦੇ ਸੰਦੀਪ ਸਿੰਘ ਦੁਗਾਲ, ਧੂਰੀ ਦੇ ਰਸ਼ਪਾਲ ਭੁਲਰਹੇੜੀ ਅਤੇ ਸੰਗਰੂਰ ਦੇ ਗੁਰਪ੍ਰੀਤ ਸਿੰਘ ਫੱਗੁਵਾਲ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Related Post