ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ
- by Jasbeer Singh
- February 3, 2026
ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ ਪਟਿਆਲਾ , 3 ਫਰਵਰੀ 2026 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਉਪਰਾਲੇ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 “ਸਾਡੇ ਬਜ਼ੁਰਗ ਸਾਡਾ ਮਾਣ” ਅਧੀਨ ਸਵਰਗ ਧਾਮ, ਇਸਲਾਮਪੁਰ ਰੋਡ, ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਯੋਗਾ ਕੈਂਪ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮੜਕਨ, ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਹਰ ਬਜ਼ੁਰਗ ਨੂੰ ਇਸਨੂੰ ਆਪਣੀ ਦਿਨਚਰੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਕੈਂਪ ਦੌਰਾਨ ਤਜਰਬੇਕਾਰ ਯੋਗਾ ਮਾਹਿਰਾਂ ਵੱਲੋਂ ਬਜ਼ੁਰਗਾਂ ਲਈ ਸੁਰੱਖਿਅਤ ਅਤੇ ਲਾਭਕਾਰੀ ਆਸਨ, ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਸਰਾਹਣਯੋਗ ਉਪਰਾਲੇ ਦੀ ਖੂਬ ਪ੍ਰਸ਼ੰਸਾ ਕੀਤੀ ।
