post

Jasbeer Singh

(Chief Editor)

Punjab

ਸੀ. ਐਮ. ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿੱਚ ਯੋਗ ਕਲਾਸਾਂ ਆਯੋਜਿਤ

post-img

ਸੀ. ਐਮ. ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿੱਚ ਯੋਗ ਕਲਾਸਾਂ ਆਯੋਜਿਤ ਮਾਲੇਰਕੋਟਲਾ, 19 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਦੁਆਰਾ ਸ਼ੁਰੂ ਕੀਤੀ ਗਈ ਸੀ. ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਨਿਯਮਿਤ ਤੌਰ ‘ਤੇ ਯੋਗ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ । ਇਸ ਪਹਿਲ ਦਾ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਮਨ-ਤਨ ਦੀ ਤੰਦਰੁਸਤੀ ਨੂੰ ਮਜ਼ਬੂਤ ਕਰਨਾ ਹੈ । ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਕਰੀਬ 145 ਯੋਗ ਕਲਾਸਾਂ ਨਿਯਮਿਤ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਇਕ ਅਹਿਮ ਕਦਮ ਚੁੱਕਦਿਆਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਯੋਗ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ । ਸੀ. ਐਮ. ਦੀ ਯੋਗਸ਼ਾਲਾ ਮੁਹਿੰਮ ਦੀ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਵਿੱਚ ਮਾਹਿਰ ਟਰੇਨਰਾਂ ਵੱਲੋਂ ਨਸ਼ੇ ਦੀ ਦਲਦਲ ਵਿੱਚੇ ਫਸੇ ਲੋਕਾਂ ਨੂੰ ਕਸਰਤ, ਅੰਤਰਮੁਖੀ ਧਿਆਨ ਅਤੇ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੋਗ ਅਭਿਆਸ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਵਿੱਚ ਵੀ ਵਾਧਾ ਹੁੰਦਾ ਹੈ ਇਸ ਲਈ ਇਹ ਮੁਹਿੰਮ ਨਸ਼ਾ ਪੀੜਤ ਨੂੰ ਨਸ਼ੇ ਦੀ ਲਤ ਚੋਂ ਬਾਹਰ ਆਉਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਲਾਭਕਾਰੀ ਸਾਬਤ ਹੋ ਰਹੀ ਹੈ । ਜ਼ਿਲਾ ਕੋਆਰਡੀਨੇਟਰ ਨੇ ਕਿਹਾ ਕਿ “ਸੀ.ਐਮ. ਦੀ ਯੋਗਸ਼ਾਲਾ” ਸਿਰਫ ਸਿਹਤ ਪ੍ਰਤੀ ਜਾਗਰੂਕਤਾ ਮੁਹਿੰਮ ਨਹੀਂ, ਸਗੋਂ ਸਮਾਜਿਕ ਬਦਲਾਅ ਦੀ ਦਿਸ਼ਾ ਵਿੱਚ ਇਕ ਪ੍ਰਭਾਵਸ਼ਾਲੀ ਉਪਰਾਲਾ ਹੈ । ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜ਼ਿਲੇ ਵਿੱਚ ਵੱਖ- ਵੱਖ ਥਾਵਾਂ ਤੇ ਆਯੋਜਿਤ ਕੀਤੀਆਂ ਯੋਗ ਕਲਾਸਾਂ ਨਾਲ ਜੁੜ ਕੇ ਆਪਣੇ ਰੋਜਾਨਾ ਜੀਵਨ ਵਿੱਚ ਯੋਗ ਨੂੰ ਸ਼ਾਮਲ ਕਰਨ ਅਤੇ ਸਿਹਤਮੰਦ ਸਮਾਜ ਦੀ ਰਚਨਾ ਵਿੱਚ ਸਹਿਭਾਗੀ ਬਣਨ। ਉਨ੍ਹਾਂ ਦੱਸਿਆ ਕਿ ਯੋਗ ਕਲਾਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਅਧਿਕਾਰੀ ਦੇ ਮੋਬਾਇਲ ਨੰਬਰ 62390- 45157 ਜਾਂ ਟੋਲ ਫਰੀ ਨੰਬਰ 78888- 40200 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Related Post

Instagram