
ਯੋਗ ਮਨ ਨੂੰ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ ਨਾਲ ਸਰੀਰ ਨੂੰ ਨਿਰੋਗ ਵੀ ਰੱਖਦਾ - ਅਮਨ ਅਰੋੜਾ
- by Jasbeer Singh
- June 21, 2025

- ਸੀ ਐੱਮ ਦੀ ਯੋਗਸ਼ਾਲਾ ਯੋਗ ਮਨ ਨੂੰ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ ਨਾਲ ਸਰੀਰ ਨੂੰ ਨਿਰੋਗ ਵੀ ਰੱਖਦਾ - ਅਮਨ ਅਰੋੜਾ - ਸੀ ਐੱਮ ਦੀ ਯੋਗਸ਼ਾਲਾ ਦਾ ਲਾਹਾ ਲੈਣ ਅਤੇ ਯੋਗ ਕਿਰਿਆਵਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ - ਕੈਬਨਿਟ ਮੰਤਰੀ ਵੱਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ਵਿਖੇ ਯੋਗ ਸਮਾਗਮਾਂ ਵਿੱਚ ਸ਼ਿਰਕਤ ਸੁਨਾਮ, 21 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਅੱਜ ਦੀ ਦੌੜ ਭੱਜ ਦੀ ਮਨੁੱਖੀ ਜ਼ਿੰਦਗੀ ਵਿੱਚ ਮਨ ਦੀ ਸ਼ਾਂਤੀ ਬਹੁਤ ਜ਼ਰੂਰੀ ਹੈ ਜਿਹੜੀ ਕਿ ਯੋਗਾ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਯੋਗਾ ਮਨ ਨੂੰ ਸ਼ਾਂਤੀ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਇਹ ਸਰੀਰ ਨੂੰ ਨਿਰੋਗ ਵੀ ਰੱਖਦਾ ਹੈ। ਉਨ੍ਹਾਂ ਆਮ ਲੋਕਾਂ ਅਤੇ ਹਾਜ਼ਰੀਨ ਨੂੰ ਯੋਗ ਕਿਰਿਆਵਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਆਮ ਜਨਤਾ ਨੂੰ ਵੀ ਯੋਗ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਆਪਣੀ ਅਤੇ ਆਪਣੇ ਸਹਿਕਰਮੀਆਂ ਦੀ ਸਿਹਤ ਤੰਦਰੁਸਤ ਰਹੇ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਰਹੇ। ਉਹ ਅੱਜ ਸੁਨਾਮ ਸ਼ਹਿਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਅਤੇ ਸਹਿਯੋਗੀ ਪਤੰਜਲੀ ਯੋਗ ਸਮਿਤੀ, ਅਗਰਵਾਲ ਸਭਾ, ਲਾਇੰਨਜ਼ ਕਲੱਬ, ਸ਼੍ਰੀ ਸੂਰਜਕੁੰਡ ਐੱਸ ਵੀ ਐੱਮ ਵੱਲੋਂ ਗੀਤਾ ਭਵਨ ਮੰਦਿਰ ਕੰਪਲੈਕਸ ਵਿਖੇ, ਰੋਟਰੀ ਕਲੱਬ ਸੁਨਾਮ ਵੱਲੋਂ ਰੋਟਰੀ ਕੰਪਲੈਕਸ ਵਿਖੇ, ਸਵੇਰ ਕੀ ਸੈਰ ਅਤੇ ਸ਼ਹੀਦ ਊਧਮ ਸਿੰਘ ਯੋਗਾ ਗਰੁੱਪ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਮਨਾਏ ਗਏ ਅੰਤਰ ਰਾਸ਼ਟਰੀ ਯੋਗਾ ਦਿਵਸ ਸਮਾਗਮਾਂ ਨੂੰ ਸ਼ਿਰਕਤ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰੀਰਕ ਪੱਖੋਂ ਤੰਦਰੁਸਤ ਅਤੇ ਮਾਨਸਿਕ ਤੌਰ ਉੱਤੇ ਮਜ਼ਬੂਤ ਰੱਖਣ ਲਈ ਸੀ ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਕੱਲੇ ਜ਼ਿਲ੍ਹਾ ਸੰਗਰੂਰ ਵਿੱਚ ਹੀ ਰੋਜ਼ਾਨਾ 372 ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿੰਨਾ ਦਾ 5000 ਤੋਂ ਵਧੇਰੇ ਆਮ ਲੋਕ ਲਾਭ ਲੈ ਰਹੇ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਸੀ ਐੱਮ ਦੀ ਯੋਗਸ਼ਾਲਾ ਦਾ ਲਾਹਾ ਲੈਣ ਅਤੇ ਯੋਗ ਕਿਰਿਆਵਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ। ਇਹਨਾਂ ਸਮਾਗਮਾਂ ਦੌਰਾਨ ਯੋਗਾ ਮਾਹਿਰਾਂ ਵੱਲੋਂ ਯੋਗ ਕਿਰਿਆਵਾਂ ਕਰਵਾਈਆਂ ਗਈਆਂ। ਇਸ ਮੌਕੇ ਵੱਖ ਵੱਖ ਸਮਾਗਮਾਂ ਵਿੱਚ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਕੁਮਾਰ, ਬਲਵਿੰਦਰ ਬਾਂਸਲ, ਰਵਿੰਦਰ ਹੈਪੀ, ਮਹਿਲਾ ਆਗੂ ਸੀਮਾ ਰਾਣੀ, ਰੋਟਰੀ ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ, ਹਨੀਸ਼ ਸਿੰਗਲਾ, ਰਾਜਨ ਸਿੰਗਲਾ, ਅਮਨਦੀਪ ਸ਼ਾਸ਼ਤਰੀ, ਜੋਨਸ ਗੁਪਤਾ ਸਵੇਰ ਦੀ ਸੈਰ ਅਤੇ ਐਸ ਯੂ ਐਸ ਯੋਗਾ ਗਰੁੱਪ ਦੇ ਮੈਂਬਰ ਮਨਪ੍ਰੀਤ ਬਾਂਸਲ, ਗੁਰਦੀਪ ਸਿੰਘ, ਕੁਨਾਲ ਗੋਇਲ, ਅਸ਼ੋਕ ਗਾਂਧੀ, ਚਮਕੌਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.