post

Jasbeer Singh

(Chief Editor)

Punjab

ਕਾਰ ਵਿਚ ਅੱਗ ਲੱਗਣ ਕਾਰਨ ਨੌਜਵਾਨ ਸੜਿਆ

post-img

ਕਾਰ ਵਿਚ ਅੱਗ ਲੱਗਣ ਕਾਰਨ ਨੌਜਵਾਨ ਸੜਿਆ ਬਠਿੰਡਾ,, 6 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਦੇ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਕਾਰ ਸਵਾਰ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਸਮੇਤ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਹਾਦਸਾ ਹਾਈਵੇਅ ’ਤੇ ਗੁਰੂ ਸਰ ਸਹਿਣੇ ਵਾਲਾ ਪਿੰਡ ਦੇ ਨੇੜੇ ਵਾਪਰਿਆ। ਕੌਣ ਹੈ ਮ੍ਰਿਤਕ ਨੌਜਵਾਨ ਕਾਰ ਨੂੰ ਅਚਾਨਕ ਹੀ ਲੱਗੀ ਅੱਗ ਕਾਰਨ ਸੜ ਕੇ ਸੁਆਹ ਹੋਣ ਵਾਲੇ ਨੌਜਵਾਨ ਦੀ ਪਛਾਣ ਮਹਤੇਸ਼ ਕੁਮਾਰ ਨਾਰੰਗ ਉਰਫ ਮੋਨੂੰ ਉਮਰ 32 ਸਾਲ ਵਜੋਂ ਹੋਈ ਹੈ। ਬੀਤੀ ਰਾਤ ਮੋਨੂੰ ਆਪਣੇ ਦੋਸਤਾਂ ਦੇ ਨਾਲ ਪਾਰਟੀ ਕਰਨ ਤੋਂ ਬਾਅਦ ਕਾਰ ਰਾਹੀਂ ਘਰ ਵਾਪਸ ਜਾ ਰਿਹਾ ਸੀ ਕਿ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਕਾਰ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ । ਪੁਲਸ ਨੇ ਕਰ ਦਿੱਤੀ ਹੈ 174 ਦੀ ਕਾਰਵਾਈ ਪੁਸਿ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ ’ਤੇ 174 ਦੀ ਕਾਰਵਾਈ ਕਰ ਦਿੱਤੀ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਕਾਰ ਵੀ ਸੀਐਨਜੀ ਗੈਸ ’ਤੇ ਸੀ । ਅੱਗ ਲੱਗਣ ਕਾਰਨ ਲਾਸ਼ ਵੀ ਬੁਰੀ ਤਰ੍ਹਾਂ ਸੜ ਚੁੱਕੀ ਸੀ ਜਿਸ ਦਾ ਸਿਵਲ ਹਸਪਤਾਲ ’ਚ ਪੋਸਟਮਾਰਟ ਕਰਵਾਇਆ ਗਿਆ ।

Related Post

Instagram