post

Jasbeer Singh

(Chief Editor)

Punjab

ਨੌਜਵਾਨ ਨੇ ਘਰ ਵਿਚ ਹੀ ਫਾਹਾ ਲਗਾ ਕੇ ਕਰ ਲਈ ਖੁਦਕੁਸ਼ੀ

post-img

ਨੌਜਵਾਨ ਨੇ ਘਰ ਵਿਚ ਹੀ ਫਾਹਾ ਲਗਾ ਕੇ ਕਰ ਲਈ ਖੁਦਕੁਸ਼ੀ ਬਰਨਾਲਾ, 2 ਮਈ 2026 : ਪੰਜਾਬ ਦੇ ਜਿਲਾ ਬਰਨਾਲਾ ਦੇ ਪਿੰਡ ਬੱਲੋਕੇ ਵਿਖੇ ਇਕ ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਜਿ਼ਲੇ ਅਧੀਨ ਆਉਂਦੇ ਜਿਸ ਪਿੰਡ ਬੱਲੋਕੇ ਵਿਖੇ ਜੋ ਇਕ ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ ਦਾ ਨਾਮ ਕੋਮਲਪ੍ਰੀਤ ਸਿੰਘ ਸਿੱਧੂ ਹੈ। ਉਕਤ ਘਟਨਾਕ੍ਰਮ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ । ਕੀ ਕਾਰਨ ਰਿਹਾ ਖੁਦਕੁਸ਼ੀ ਕਰਨ ਦਾ ਦੱਸਿਆ ਜਾ ਰਿਹਾ ਹੈ ਕਿ ਕੋਮਲਪ੍ਰੀਤ ਨੇ ਅਚਾਨਕ ਘਰ ਵਿੱਚ ਹੀ ਫਾਹਾ ਲੈ ਲਿਆ । ਜਦੋਂ ਤੱਕ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਦੋਂ ਤੱਕ ਉਸ ਦੀ ਜਾਨ ਜਾ ਚੁੱਕੀ ਸੀ । ਮ੍ਰਿਤਕ ਨੌਜਵਾਨ ਨੇ ਇਹ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ, ਇਸ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ । ਪੁਲਸ ਅਤੇ ਪਰਿਵਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਂ ਦਾ ਸੀ ਇੱਕੋ ਇੱਕ ਸਹਾਰਾ ਜਾਣਕਾਰੀ ਅਨੁਸਾਰ ਕੋਮਲਪ੍ਰੀਤ ਸਿੰਘ ਦੇ ਸਿਰ ਤੋਂ ਪਿਤਾ ਦਾ ਸਾਇਆ ਕਰੀਬ 10 ਸਾਲ ਪਹਿਲਾਂ ਹੀ ਉੱਠ ਗਿਆ ਸੀ । ਉਸ ਦੇ ਪਿਤਾ ਹਰਜੀਤ ਸਿੰਘ ਦੀ ਮੌਤ ਤੋਂ ਬਾਅਦ ਉਹ ਆਪਣੀ ਮਾਂ ਨਾਲ ਘਰ ਵਿੱਚ ਰਹਿ ਰਿਹਾ ਸੀ । ਉਸ ਦੀ ਇੱਕ ਭੈਣ ਹੈ, ਜੋ ਵਿਆਹੁਤਾ ਹੈ ਅਤੇ ਇਸ ਸਮੇਂ ਵਿਦੇਸ਼ (ਸਾਈਪਰਸ) ਵਿੱਚ ਰਹਿ ਰਹੀ ਹੈ ।

Related Post

Instagram