

ਸਰੀ ਵਿਖੇ ਵਾਪਰੇ ਸੜਕੀ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ ਚੰਡੀਗੜ੍ਹ, 7 ਜੁਲਾਈ 2025 : ਪੰਜਾਬੀਆਂ ਦੀ ਮਨਪਸੰਦ ਸ਼ਹਿਰ ਕੈਨੇਡਾ ਦੇ ਸ਼ਹਿਰ ਸਰੀ ਦੇ ਇਕ ਚੌਂਕ ਵਿਚ ਵਾਪਰੇ ਸੜਕੀ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਕਿਸ ਨਾਲ ਟੱਕਰ ਹੋਈ ਮੋਟਰਸਾਈਕਲ ਸਵਾਰ ਦੀ : ਕੈਨੈਡਾ ਦੇ ਸਰੀ ਸ਼ਹਿਰ ਦੀ 132 ਸਟ੍ਰੀਟ ਦੇ ਇਕ ਚੌਂਕ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਪਿਕਅਪ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਉਸਦੇ ਕਾਫੀ ਗੁੱਝੀਆਂ ਸੱਟਾਂ ਲੱਗੀਆਂ ਅਤੇ ਇਨ੍ਹਾਂ ਸੱਟਾਂ ਕਾਰਨ ਹੋਏ ਜ਼ਖਮਾਂ ਦੀ ਤਾਬ ਨਾ ਝਲਦਿਆਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸਰੀ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।