post

Jasbeer Singh

(Chief Editor)

Crime

ਨੌਜਵਾਨ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

post-img

ਨੌਜਵਾਨ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ ਦਿੜ੍ਹਬਾ, 24 ਸਤੰਬਰ 2025 : ਪੰਜਾਬ ਦੇ ਜਿ਼ਲਾ ਸੰਗਰੂਰ ਦੇ ਦਿੜ੍ਹਬਾ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਖਨਾਲ ਵਿਚ ਇਕ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਸਬੰਧੀ ਪਤਾ ਚੱਲਿਆ ਹੈ। ਨੌਜਵਾਨ ਜਸਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਸੁੰਨਸਾਨ ਜਗ੍ਹਾ ਤੋਂ ਸ਼ੱਕੀ ਹਾਲਤ ਵਿਚ ਪਈ ਹੋਈ ਮਿਲੀ। ਜਿਸ ਤੋਂ ਬਾਅਦ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਕਰਦਾ ਸੀ ਖੇਤੀ ਦਾ ਕੰਮ ਮ੍ਰਿਤਕ ਜਸ਼ਨਪ੍ਰੀਤ ਸਿੰਘ ਪਿੰਡ ਖਨਾਲ ਵਿਖੇ ਆਪਣੇ ਮਾਤਾ-ਪਿਤਾ ਨਾਲ ਰਹਿੰਦਾ ਸੀ ਅਤੇ ਉਹ ਖੇਤੀ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ਼ ਚਾਹੀਦਾ ਹੈ ਅਤੇ ਜਿਹੜੇ ਆਰੋਪੀਆਂ ਨੇ ਜਸ਼ਨਪ੍ਰੀਤ ਸਿੰਘ ਦੀ ਜਾਨ ਲਈ ਉਨ੍ਹਾਂ ਨੂੰ ਵੀ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਕੀ ਆਖਿਆ ਐਸ. ਐਚ. ਓ. ਦਿੜ੍ਹ੍ਹਬਾ ਨੇ ਦਿੜ੍ਹਬਾ ਦੇ ਐਸ.ਐਚ. ਓ. ਕਮਲਦੀਪ ਸਿੰਘ ਨੇ ਕਿਹਾ ਕਿ ਪਿੰਡ ਖਨਾਲ ਖੁਰਦ ਦੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਕਰ ਲਿਆ ਗਿਆ ਹੈ ਅਤੇ ਸਬੰਧਤ ਵਿਅਕਤੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ।

Related Post