post

Jasbeer Singh

(Chief Editor)

Crime

ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

post-img

ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ ਬੁਢਲਾਡਾ, 4 ਸਤੰਬਰ 2025 : ਪੰਜਾਬ ਦੇ ਜਿਲਾ ਮਾਨਸਾ ਦੇ ਸ਼ਹਿਰ ਬੁਢਲਾਡਾ ’ਚ ਬੀਤੀ ਦੇਰ ਰਾਤ ਆਪਸੀ ਰੰਜਸ਼ਬਾਜੀ ਦੇ ਚਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕੌਣ ਹੈ ਮ੍ਰਿਤਕ ਨੌਜਵਾਨ ਜਿਸ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਦੀ ਪਛਾਣ ਸੇਵਕ ਸਿੰਘ ਵਜੋਂ ਹੋਈ ਹੈ ਅਤੇ ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਸੇਵਕ ਸਿੰਘ ਦੀ ਪਿਛਲੇ ਕਈ ਦਿਨਾਂ ਤੋਂ ਕਿਸੇ ਦੂਸਰੇ ਗਰੁੱਪ ਨਾਲ ਖਿੱਚੋਤਾਣ ਚੱਲ ਰਹੀ ਸੀ ਅਤੇ ਬੀਤੀ ਰਾਤ ਕਿਸੇ ਨਿੱਜੀ ਹੋਟਲ ਵਿੱਚ ਸਮਝੌਤੇ ਲਈ ਇਕੱਠੀਆਂ ਹੋਈਆਂ ਦੋਵੇਂ ਧਿਰਾਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਫਿਰ ਤੋਂ ਝਗੜਾ ਹੋ ਗਿਆ ਅਤੇ ਮੌਕੇ ’ਤੇ ਸੇਵਕ ਸਿੰਘ ਦੇ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ। ਬੁਢਲਾਡਾ ਪੁਲਸ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਆਰੋਪੀਆਂ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਧਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

Related Post