
ਤੁਹਾਡੇ ਬੱਚੇ ਹੋ ਰਹੇ ਹਨ ਇਨਫੈਕਸ਼ਨ ਦੇ ਸ਼ਿਕਾਰ, ਤਾਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ ....
- by Jasbeer Singh
- July 9, 2024

ਬੱਚਿਆਂ ਦੇ ਮਾਹਿਰ ਡਾਕਟਰ ਵੀ.ਕੇ ਜਸਵਾਲ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਦਸਤ (diarrhea) ਵੀ ਆਮ ਹੁੰਦੇ ਹਨ, ਇਹ ਜਿਆਦਾਤਰ ਦੂਸ਼ਿਤ ਪਾਣੀ ਪੀਣ ਨਾਲ ਹੁੰਦਾ ਹੈ, ਇਸ ਲਈ ਸਾਨੂੰ ਇਹਨਾਂ ਦਿਨਾਂ ਵਿੱਚ ਆਪਣੇ ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਾਨੂੰ ਕੁਝ ਵੀ ਖਾਣ ਤੋਂ ਪਹਿਲਾਂ ਆਪਣੇ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸਾਨੂੰ ਆਪਣੇ ਖਾਣ-ਪੀਣ ‘ਤੇ ਵੀ ਖਾਸ ਧਿਆਨ ਦੇਣ ਦੀ ਲੋੜ ਹੈ।ਇੱਕ ਪਾਸੇ ਜਿੱਥੇ ਮੀਂਹ ਗਰਮੀ ਤੋਂ ਰਾਹਤ ਦਿਵਾਉਂਦਾ ਹੈ, ਉੱਥੇ ਹੀ ਇਹ ਆਪਣੇ ਨਾਲ ਕਈ ਬਿਮਾਰੀਆਂ (Diseases) ਵੀ ਲੈ ਕੇ ਆਉਂਦਾ ਹੈ। ਇਸ ਬਰਸਾਤ ਦੇ ਮੌਸਮ ਦੌਰਾਨ ਜ਼ਿਆਦਾਤਰ ਲੋਕ ਪੇਟ ਦੀ ਇਨਫੈਕਸ਼ਨ (Infection) ਤੋਂ ਪੀੜਤ ਹਨ। ਅੱਜ ਕੱਲ੍ਹ ਹਸਪਤਾਲਾਂ (Hospitals) ਵਿੱਚ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲਦੀਆਂ ਹਨ। ਬਰਸਾਤ ਦੇ ਦਿਨਾਂ ਵਿੱਚ ਮੌਸਮ ਵਿੱਚ ਨਮੀ ਹੋਣ ਕਾਰਨ ਬੈਕਟੀਰੀਆ (bacteria) ਪੈਦਾ ਹੋ ਜਾਂਦੇ ਹਨ ਜੋ ਪੀਣ ਵਾਲੇ ਪਾਣੀ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਰਾਹੀਂ ਸਾਡੇ ਸਰੀਰ ਵਿੱਚ ਦਾਖਲ ਹੋ ਕੇ ਕਈ ਬਿਮਾਰੀਆਂ ਦਾ ਕਾਰਨ ਬਣਦੇ ਹਨ। ਇਸ ਬਾਰੇ ਜਾਣਕਾਰੀ ਦੇਂਦੇ ਹੋਏ ਬੱਚਿਆਂ ਦੇ ਮਾਹਿਰ ਡਾਕਟਰ ਵੀ.ਕੇ ਜਸਵਾਲ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਦਸਤ (diarrhea) ਵੀ ਆਮ ਹੁੰਦੇ ਹਨ, ਇਹ ਜਿਆਦਾਤਰ ਦੂਸ਼ਿਤ ਪਾਣੀ ਪੀਣ ਨਾਲ ਹੁੰਦਾ ਹੈ, ਇਸ ਲਈ ਸਾਨੂੰ ਇਹਨਾਂ ਦਿਨਾਂ ਵਿੱਚ ਆਪਣੇ ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਾਨੂੰ ਕੁਝ ਵੀ ਖਾਣ ਤੋਂ ਪਹਿਲਾਂ ਆਪਣੇ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸਾਨੂੰ ਆਪਣੇ ਖਾਣ-ਪੀਣ ‘ਤੇ ਵੀ ਖਾਸ ਧਿਆਨ ਦੇਣ ਦੀ ਲੋੜ ਹੈ।ਡਾਕਟਰ ਵੀ.ਕੇ ਜਸਵਾਲਅਨੁਸਾਰ ਬਰਸਾਤ ਦੇ ਮੌਸਮ ਵਿੱਚ ਸਾਨੂੰ ਘਰ ਦਾ ਸਾਦਾ ਖਾਣਾ ਖਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰ ਕੇ ਇਨ੍ਹਾਂ ਮਹੀਨਿਆਂ ਵਿੱਚ ਸਾਨੂੰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ।