
ਆਪ ਦੀ ਸਰਕਾਰ ਆਪ ਦੇ ਦੁਆਰ ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ-ਸ਼ੌਕਤ ਅਹਿਮਦ ਪਰੇ
- by Jasbeer Singh
- July 5, 2024

ਆਪ ਦੀ ਸਰਕਾਰ ਆਪ ਦੇ ਦੁਆਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ-ਸ਼ੌਕਤ ਅਹਿਮਦ ਪਰੇ -ਪਿੰਡ ਗਾਜੇਵਾਸ ਵਿਖੇ ਜਨ ਸੁਵਿਧਾ ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ, ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਲੋਕਾਂ ਦੀ ਸੇਵਾ 'ਚ ਰਹੇਗਾ ਹਾਜ਼ਰ -ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ-ਡੀ.ਸੀ. ਸਮਾਣਾ, 7 ਜੁਲਾਈ: ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ਅੱਜ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਗਏ ਜਨ ਸੁਵਿਧਾ ਕੈਂਪ ਮੌਕੇ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ। ਇਸ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਤੇ ਸੀਨੀਅਰ ਆਗੂ ਸ. ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਓ.ਐਸ.ਡੀ. ਸ. ਗੁਰਦੇਵ ਸਿੰਘ ਟਿਵਾਣਾ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਰਿਚਾ ਗੋਇਲ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਪੀ. ਸੁਖਦੇਵ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਦਾ ਇੱਕ ਨਿਵੇਕਲਾ ਉਪਰਾਲਾ ਕੀਤਾ ਹੈ, ਜਿਸ ਨਾਲ ਇੱਕ ਹੀ ਛੱਤ ਹੇਠ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇੱਕੋ ਸਮੇਂ ਮਿਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਲੱਗਣ ਵਾਲੇ ਅਜਿਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਨਿਵਾਸੀਆਂ ਦੀ ਸੇਵਾ 'ਚ ਹਰ ਵੇਲੇ ਹਾਜ਼ਰ ਹੈ। ਸ਼ੌਕਤ ਅਮਿਹਦ ਪਰੇ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ।ਇਸ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਮੌਕੇ 'ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ× । ਇਸ ਮੌਕੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਗੁਰਦੇਵ ਸਿੰਘ ਟਿਵਾਣਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜਿੱਥੇ ਖ਼ੁਦ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿੰਦੇ ਹਨ, ਉਥੇ ਹੀ ਉਨ੍ਹਾਂ ਦੀ ਟੀਮ ਅਤੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ 'ਚ ਕੋਈ ਢਿੱਲ ਨਹੀਂ ਵਰਤਣਗੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਦੇ ਨਾਲ ਲੱਗਕੇ ਲੋਕਾਂ ਦੇ ਮਸਲੇ ਹੱਲ ਕਰਵਾਏ, ਜਿਸ ਲਈ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਜੌੜਾਮਾਜਰਾ ਦੀ ਟੀਮ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਰਦੀਪ ਚੀਮਾ, ਸੰਦੀਪ ਸ਼ਰਮਾ, ਰਣਜੀਤ ਸਿੰਘ ਗਾਜੇਵਾਸ, ਜਰਨੈਲ ਸਿੰਘ ਨੰਬਰਦਾਰ, ਸੰਦੀਪ ਝਿੰਜਰ ਬੰਮਣਾ ਸਮੇਤ ਹੋਰ ਪਤਵੰਤੇ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.