post

Jasbeer Singh

(Chief Editor)

Punjab

ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ : ਯੂਥ ਪ੍ਰਧਾਨ ਸਰਬਜੀਤ

post-img

ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ : ਯੂਥ ਪ੍ਰਧਾਨ ਸਰਬਜੀਤ ਝਿੰਜਰ ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਅਤੇ ਇਸਦੇ ਸਮੂਹ ਅਹੁਦੇਦਾਰ, ਸ਼੍ਰੋਮਣੀ ਅਕਾਲੀ ਦਲ ਦੀ ਆਗਾਮੀ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ । ਰੈਲੀ ਦੀ ਰਣਨੀਤੀ ਬਣਾਉਣ ਅਤੇ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਯੂਥ ਅਕਾਲੀ ਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਆਪਣੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ । ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਅਤੇ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ । ਇਸ ਤੋਂ ਉਪਰੰਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਲਈ ਸੱਚੇ ਦਿਲੋਂ ਪਰਵਾਹ ਕਰਦੀ ਹੈ । ਇਸ ਦੇ ਉਲਟ, ਦੂਜੀਆਂ ਪਾਰਟੀਆਂ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਵਧੇਰੇ ਫਿਕਰਮੰਦ ਹਨ ।

Related Post