post

Admin

(Chief Editor)

Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਨੇ ਕੀਤੀ ਬੇਅਦਬੀ ਦੀ ਕੋਸਿ਼ਸ਼

post-img

ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਨੇ ਕੀਤੀ ਬੇਅਦਬੀ ਦੀ ਕੋਸਿ਼ਸ਼

ਅੰਮ੍ਰਿਤਸਰ, 12 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ੀਸ਼ ਸਿੰਘ ਵਿਖੇ ਬੇਅਦਬੀ (Sacrilege) ਦੀ ਕੋਸਿ਼ਸ਼ ਕੀਤੀ ਗਈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਜੋ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਇੱਕ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸਿ਼ਸ਼ ਕੀਤੀ ਦੇ ਚਲਦਿਆਂ ਬੁੱਧਵਾਰ ਦੇਰ ਸ਼ਾਮ ਨੌਜਵਾਨ ਨੇ ਪਾਵਨ ਸਰੂਪ ਦੇ ਸਾਹਮਣੇ ਤਲਵਾਰ ਕੱਢੀ । ਹਾਲਾਂਕਿ ਸੇਵਾਦਾਰਾਂ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਉਸਨੂੰ ਫੜ ਲਿਆ ।

ਐਸ. ਜੀ. ਪੀ. ਸੀ. ਪ੍ਰਧਾਨ ਲਿਆ ਸਖ਼ਤ ਨੋਟਿਸ

ਸਿੱਖਾਂ ਦੀ ਸਰਵਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਅਤੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ । ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਚੌਕਸੀ ਕਾਰਨ ਬੇਅਦਬੀ ਟਲ ਗਈ । ਉਨ੍ਹਾਂ ਘਟਨਾ ਨੂੰ ਬਹੁਤ ਗੰਭੀਰ ਦੱਸਦਿਆਂ ਕਿਹਾ ਕਿ ਇਹ ਇੱਕ ਵੱਡੀ ਸਾਜਿ਼ਸ਼ ਦਾ ਹਿੱਸਾ ਜਾਪਦਾ ਹੈ । ਚਿੰਤਾ ਪ੍ਰਗਟ ਕਰਦੇ ਹੋਏ ਐਡਵੋਕੇਟ ਹਰਜਿੰਦਰ ਧਾਮੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰਾਂ ਦੀ ਅਸਫਲਤਾ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ ਹੈ ।

ਗੁਰਦੁਆਰਾ ਪ੍ਰਬੰਧਕਾਂ ਨੂੰ ਚੌਕਸ ਰਹਿਣ ਦੀ ਅਪੀਲ

ਐਡਵੋਕੇਟ ਧਾਮੀ (Advocate Dhami) ਨੇ ਕਿਹਾ ਕਿ ਦੋਸ਼ੀ ਪੁਲਸ ਹਿਰਾਸਤ ਵਿੱਚ ਹੈ । ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਘਟਨਾ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਗਿਆ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਸਬੰਧਤ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ । ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਅਤੇ ਅਜਿਹੇ ਅਨਸਰਾਂ ਨੂੰ ਸਫਲ ਹੋਣ ਤੋਂ ਰੋਕਣ ਲਈ ਆਪਣੇ ਫਰਜ਼ ਨਿਭਾਉਣ ।

Related Post

Instagram