ਸ਼ੱਕੀ ਹਾਲਾਤਾਂ ਵਿਚ ਫਾਹਾ ਲੈ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ ਲੁਧਿਆਣਾ, 10 ਮਾਰਚ 2026 : ਪੰਜਾਬ ਦੇ ਸ਼ਹਿਰ ਲੁਧਿਆਣਾ ਵਿਖੇ ਇਕ ਨੌਜਵਾਨ ਵਲੋਂ ਭੇਦਭਰੇ ਹਾਲਾਤਾਂ ਵਿਚ ਫਾਹਾ ਲੈ ਕੇ ਖੁਦਕੁ਼ਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਮੇਹਰਬਾਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਗੁਰਜਰ ਕਲੋਨੀ ਵਿੱਚ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕ਼ਰਨ ਦਾ ਜੋ ਮਾਮਲਾ ਸਾਹਮਣੇ ਆਇਆ ਹੈ ਵਿਚ ਮ੍ਰਿਤਕ ਦੀ ਪਛਾਣ ਸੁਭਾਸ਼ ਵਜੋਂ ਹੋਈ ਹੈ । ਘਟਨਾ ਦੀ ਜਾਣਕਾਰੀ ਮਿਲਣ `ਤੇ ਪੁਲਸ ਮੌਕੇ `ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ । ਕੀ ਦੱਸਿਆ ਮ੍ਰਿਤਕ ਦੇ ਭਰਾ ਨੇ ਮ੍ਰਿਤਕ ਦੇ ਭਰਾ ਵਿਵੇਕ ਨੇ ਦੱਸਿਆ ਕਿ ਸੁਭਾਸ਼ ਉਸ ਦੇ ਨਾਲ ਰਹਿੰਦਾ ਸੀ ਤੇ ਉਸ ਅਨੁਸਾਰ ਉਹ ਕੱਲ੍ਹ ਕੰਮ `ਤੇ ਗਿਆ ਸੀ । ਇਸ ਦੌਰਾਨ ਉਸ ਨੂੰ ਘਰ ਤੋਂ ਇੱਕ ਫੋਨ ਆਇਆ, ਜਿਸ ਵਿੱਚ ਉਸ ਨੂੰ ਦੱਸਿਆ ਗਿਆ ਕਿ ਸੁਭਾਸ਼ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਨੂੰ ਦਵਾਈ ਦੇਣ ਲਈ ਕਿਹਾ ਗਿਆ। ਜਦੋਂ ਵਿਵੇਕ ਘਰ ਪਹੁੰਚਿਆ ਅਤੇ ਕਮਰੇ ਵਿੱਚ ਗਿਆ ਤਾਂ ਉਸ ਨੇ ਸੁਭਾਸ਼ ਨੂੰ ਛੱਤ ਨਾਲ ਲਟਕਦਾ ਦੇਖਿਆ। ਉਹ ਘਬਰਾ ਗਿਆ ਅਤੇ ਤੁਰੰਤ ਉਸ ਨੂੰ ਹੇਠਾਂ ਲੈ ਆਇਆ। ਵਿਵੇਕ ਨੇ ਦੱਸਿਆ ਕਿ ਜਦੋਂ ਉਹ ਸੁਭਾਸ਼ ਨੂੰ ਹੇਠਾਂ ਲਿਆਇਆ ਤਾਂ ਉਹ ਸਾਹ ਲੈ ਰਿਹਾ ਸੀ । ਫਿਰ ਉਹ ਉਸ ਨੂੰ ਇੱਕ ਆਟੋ-ਰਿਕਸ਼ਾ ਵਿੱਚ ਲੈ ਗਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਲੈ ਗਿਆ, ਜਿਥੇ ਡਿਊਟੀ `ਤੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਲਾਸ਼ ਕੋੋਲ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ : ਪੁਲਸ ਅਧਿਕਾਰੀ ਘਟਨਾ ਦੀ ਜਾਣਕਾਰੀ ਮਿਲਣ `ਤੇ ਮੇਹਰਬਾਨ ਪੁਲਸ ਸਟੇਸ਼ਨ ਦੀ ਪੁਲਿਸ ਵੀ ਸਿਵਲ ਹਸਪਤਾਲ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖ ਦਿੱਤਾ । ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਪੁਲਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਉਸ ਜਾਣਕਾਰੀ ਦੇ ਆਧਾਰ `ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
