post

Jasbeer Singh

(Chief Editor)

Punjab

ਤੇਜ ਰਫ਼ਤਾਰ ਕਾਰ ਦੀ ਚਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ

post-img

ਤੇਜ ਰਫ਼ਤਾਰ ਕਾਰ ਦੀ ਚਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ ਚੰਡੀਗੜ੍ਹ, 23 ਮਈ 2026 : ਬੀਤੇ ਦਿਨੀਂ ਚੰਡੀਗੜ੍ਹ ਦੇ ਧਨਾਸ ਵਿਖੇ ਇਕ ਤੇਜ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਧਨਾਸ ਵਿੱਚ ਬੀਤੇ ਦਿਨੀਂ ਸ਼੍ਰੀਨਾਥ ਸੇਲਜ਼ ਮਾਰਬਲ ਮਾਰਕੀਟ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸੜਕ ਪਾਰ ਕਰ ਰਹੇ ਇੱਕ ਨੌਜਵਾਨ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ । ਹਾਦਸੇ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕੰਢੇ ਲੱਗੇ ਇੱਕ ਖੰਭੇ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ । ਕੌਣ ਹੈ ਨੌਜਵਾਨ ਜੋ ਉਤਰ ਗਿਆ ਮੋਤ ਦੇ ਘਾਟ ਮ੍ਰਿਤਕ ਦੀ ਪਛਾਣ ਭੀਬਾਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਧਨਾਸ ਦੀ ਕੱਚੀ ਕਲੋਨੀ ਦਾ ਰਹਿਣ ਵਾਲਾ ਸੀ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ । ਜ਼ਖ਼ਮੀ ਡਰਾਈਵਰ ਦੀ ਪਛਾਣ ਸੂਰਜ ਕੁਮਾਰ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਪਿੰਡ ਮਸਤਗੜ੍ਹ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਸ਼ੁੱਕਰਵਾਰ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲੀ । ਸਾਰੰਗਪੁਰ ਥਾਣੇ ਦੇ ਏ. ਐਸ. ਆਈ. ਨਸੀਬ ਸਿੰਘ ਆਪਣੀ ਟੀਮ ਨਾਲ ਮੌਕੇ `ਤੇ ਪਹੁੰਚੇ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਭੀਬਾਸ਼ ਕੁਮਾਰ ਸੜਕ ਪਾਰ ਕਰ ਰਿਹਾ ਸੀ ਉਦੋਂ ਹੀ ਮੁੱਲਾਂਪੁਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ । ਟੱਕਰ ਜਬਰਦਸਤ ਹੋਣ ਕਾਰਨ ਨੌਜਵਾਨ ਹਵਾ ਵਿਚ ਹੀ ਉਡ ਗਿਆ ਘਟਨਾ ਨੂੰ ਦੇਖਣ ਵਾਲਿਆਂ ਦੇ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਹਵਾ ਵਿੱਚ ਉੱਡ ਗਿਆ ਅਤੇ ਕਾਫ਼ੀ ਦੂਰ ਤੱਕ ਡਿੱਗ ਗਿਆ। ਹਾਦਸੇ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕੰਢੇ ਲੱਗੇ ਖੰਭੇ ਨਾਲ ਟਕਰਾ ਗਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਡਰਾਈਵਰ ਸੂਰਜ ਕੁਮਾਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਪੀਸੀਆਰ ਗੱਡੀ ਰਾਹੀਂ ਪੀਜੀਆਈ ਸੈਕਟਰ 12 ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

Related Post

Instagram