ਸਾਂਝੀ ਵੱਟ ਦੇ ਵਿਵਾਦ ਨੂੰ ਲੈ ਕੇ ਪਿੰਡ ਵਰਨਾਲਾ ਵਿਖੇ ਨੌਜਵਾਨ ਦਾ ਕਤਲ
- by Jasbeer Singh
- November 3, 2025
ਸਾਂਝੀ ਵੱਟ ਦੇ ਵਿਵਾਦ ਨੂੰ ਲੈ ਕੇ ਪਿੰਡ ਵਰਨਾਲਾ ਵਿਖੇ ਨੌਜਵਾਨ ਦਾ ਕਤਲ ਤਰਨਤਾਾਰਨ, 3 ਨਵੰਬਰ 2025 : ਪੰਜਾਬ ਦੇ ਜਿ਼ਲਾ ਤਰਨਤਾਰਨ ਅਧੀਨ ਪੈਂਦੇ ਪਿੰਡ ਵਰਨਾਲਾ ਵਿਖੇ ਇਕ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਊਂ ਕੀਤਾ ਗਿਆ ਹੈ ਨੌਜਵਾਨ ਦਾ ਕਤਲ ਪ੍ਰਾਪਤ ਜਾਣਕਾਰੀ ਅਨੁਸਾਰ ਜਿ਼ਲਾ ਤਰਨਤਾਰਨ ਅਧੀਨ ਪੈਂਦੇ ਪਿੰਡ ਵਰਨਾਲਾ ਵਿਖੇ ਜਿਸ ਨੌਜਵਾਨ ਦਾ ਚਾਕੂਆਂ ਨਾਲ ਕਤਲ ਕੀਤਾ ਗਿਆ ਹੈ ਦਾ ਨਾਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਹੈ ਤੇ ਉਹ 35 ਕੁ ਸਾਲਾਂ ਦਾ ਹੈ। ਇਸ ਨੌਜਵਾਨ ਦਾ ਕਤਲ ਸਾਂਝੀ ਵਟ ਦੇ ਝਗੜੇ ਨੂੰ ਲੈ ਕੇ ਕੀਤਾ ਗਿਆ ਹੈ। ਗੁਆਂਢੀਆਂ ਨਾਲ ਹੋਈ ਖਹਿਬੜਬਾਜੀ ਤੋਂ ਬਾਅਦ ਚੁੱਕਿਆ ਗਿਆ ਇਹ ਖੌਫਨਾਕ ਕਦਮ ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰ ਵੇਲੇੇ ਸਾਂਝੀ ਵੱਟ ਦੇ ਵਿਵਾਦ ਨੂੰ ਲੈ ਕੇ ਗੁਰਪ੍ਰੀਤ ਸਿੰਘ ਦਾ ਆਪਣੇ ਗੁਆਂਢੀ ਨਾਲ ਮਮੂਲੀ ਵਿਵਾਦ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋ ਗਈ, ਜਿਸ ਤੋਂ ਬਾਅਦ ਗੁਆਂਢੀ ਵੱਲੋਂ ਖੌਫਨਾਕ ਕਦਮ ਚੁੱਕਦਿਆਂ ਗੁਰਪ੍ਰੀਤ ਸਿੰਘ ਉੱਪਰ ਚਾਕੂ ਨਾਲ ਵਾਰ ਕੀਤਾ, ਜੋ ਕਿ ਗੁਰਪ੍ਰੀਤ ਸਿੰਘ ਦੇ ਗਲੇ ’ਤੇ ਲੱਗਣ ਕਾਰਨ ਉਸਦੀ ਸਾਹ ਰਗ ਕੱਟੀ ਗਈ। ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਜਾਇਆ ਜਾ ਰਿਹਾ ਸੀ, ਤਾਂ ਰਸਤੇ ਵਿੱਚ ਹੀ ਗੁਰਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ। ਗੁਰਪ੍ਰੀਤ ਸਿੰਘ ਦੀ ਪਤਨੀ ਤੇ ਮਾਂ ਨੇ ਕੀ ਆਖਿਆ ਗੁਰਪ੍ਰੀਤ ਸਿੰਘ ਦੇ ਕਤਲ ਕੀਤੇ ਜਾਣ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਅਤੇ ਮਾਂ ਨੇ ਦੱਸਿਆ ਕਿ ਉਸਦੇ ਗੁਆਂਢੀ ਵੱਲੋਂ ਲਗਾਤਾਰ ਹੀ ਗੁਰਪ੍ਰੀਤ ਸਿੰਘ ਨਾਲ ਵੱਟ ਦੀ ਰੰਜਸ਼ ਨੂੰ ਲੈ ਲੜਾਈ ਝਗੜਾ ਕੀਤਾ ਜਾਂਦਾ ਸੀ ਤੇ ਅੱਜ ਉਹਨਾਂ ਦੇ ਗੁਆਂਢੀ ਵੱਲੋਂ ਗੁਰਪ੍ਰੀਤ ਸਿੰਘ ਦਾ ਚਾਕੂ ਮਾਰ ਕੇ ਉਸਦਾ ਕਤਲ ਹੀ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਕੀਤੀ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਪਰਿਵਾਰਕ ਮੈਂਬਰਾਂ ਨੇ ਕਤਲ ਦੇ ਮੁਲਜ਼ਮ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉੱਥੇ ਹੀ ਇਸ ਮਾਮਲੇ ਸੰਬੰਧੀ ਜਦ ਥਾਣਾ ਸਦਰ ਪੱਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਵੀਆਈਪੀ ਡਿਊਟੀ ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਹੋਣ ਕਰਕੇ ਕਿਸੇ ਵੀ ਮੁਲਾਜ਼ਮ ਦਾ ਪੱਖ ਨਹੀਂ ਮਿਲ ਸਕਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋ ਕਿ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਗੁਰਪ੍ਰੀਤ ਸਿੰਘ ਦੀ ਪਤਨੀ ਵੱਲੋਂ ਆਪਣੇ ਬੱਚਿਆਂ ਦੀ ਦੁਹਾਈ ਦਿੰਦਿਆਂ ਮੁਲਜ਼ਮ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

