post

Jasbeer Singh

(Chief Editor)

Crime

ਐਸ. ਐਸ. ਪੀ. ਮੋਹਾਲੀ ਦੇ ਦਫ਼ਤਰ ਦੇ ਬਾਹਰ ਸਰੇਆਮ ਕੀਤਾ ਨੌਜਵਾਨ ਦਾ ਕਤਲ

post-img

ਐਸ. ਐਸ. ਪੀ. ਮੋਹਾਲੀ ਦੇ ਦਫ਼ਤਰ ਦੇ ਬਾਹਰ ਸਰੇਆਮ ਕੀਤਾ ਨੌਜਵਾਨ ਦਾ ਕਤਲ ਮੋਹਾਲੀ, 28 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਐਸ. ਐਸ. ਪੀ. ਦਫ਼ਤਰ ਦੇ ਬਾਹਰ ਕੁੱਝ ਵਿਅਕਤੀਆਂ ਨੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਕੌਣ ਹੈ ਜਿਸਨੂੰ ਉਤਾਰਿਆ ਗਿਆ ਹੈ ਮੌਤ ਦੇ ਘਾਟ ਪੰਜਾਬ ਦੇ ਮੋਹਾਲੀ ਸ਼ਹਿਰ ਦੇ ਐਸ. ਐਸ. ਪੀ. ਆਫਿਸ ਦੇ ਬਾਹਰ ਜਿਸ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਉਹ ਰੁੜਕੀ ਦਾ ਰਹਿਣ ਵਾਲਾ ਹੈ ਤੇ ਉਸਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ । ਜਾਣਕਾਰੀ ਮੁਤਾਬਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ ਸ਼ੁਰੂ ਜਿਵੇਂ ਹੀ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਦੇ ਚਲਦਿਆਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੁੱਚੇ ਗੇਟ ਬੰਦ ਕਰ ਦਿੱਤੇ ਗਏ ਅਤੇ ਕੁਝ ਸਮੇਂ ਲਈ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਨਹੀਂ ਦਿੱਤਾ ਗਿਆ। ਪੁਲਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਫਰਾਰ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Related Post

Instagram