post

Admin

(Chief Editor)

Crime

ਰਸਤਾ ਦੇਣ ਨੂੰ ਲੈ ਕੇ ਚੰਡੀਗੜ੍ਹ ਵਿਚ ਹੋਈ ਗੋਲੀਬਾਰੀ ਵਿਚ ਨੌਜਵਾਨ ਵਾਲ-ਵਾਲ ਬਚੇ

post-img

ਰਸਤਾ ਦੇਣ ਨੂੰ ਲੈ ਕੇ ਚੰਡੀਗੜ੍ਹ ਵਿਚ ਹੋਈ ਗੋਲੀਬਾਰੀ ਵਿਚ ਨੌਜਵਾਨ ਵਾਲ-ਵਾਲ ਬਚੇ ਚੰਡੀਗੜ੍ਹ, 2 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਬੀਤੀ ਰਾਤ ਰਸਤਾ ਦੇਣ ਨੂੰ ਲੈ ਕੇ ਇਕ ਨੌਜਵਾਨ ਵਲੋਂ ਦੋ ਨੌਜਵਾਨਾਂ ਤੇ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਸੀ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਚੰਡੀਗੜ੍ਹ ਵਿਚ ਜੋ ਇਕ ਮਾਮੂਲੀ ਜਿਹੇ ਰਸਤਾ ਦੇਣ ਨੂੰ ਲੈ ਕੇ ਹੋਏ ਝਗੜੇ ਕਾਰਨ ਹੋਈ ਗੋਲੀਬਾਰੀ ਦੀ ਘਟਨਾ ਵਿਚ ਜੋ ਕਿਸੇ ਨੂੰ ਕੋਈ ਗੋਲੀ ਨਹੀਂ ਲੱਗੀ ਅਤੇ ਪੀ. ਜੀ. ਵਿੱਚ ਰਹਿਣ ਵਾਲੇ ਦੋਵੇਂ ਨੌਜਵਾਨ ਵਾਲ-ਵਾਲ ਬਚ ਗਏ ਦੀ ਸੂਚਨਾ ਮਿਲਦੇ ਹੀ ਥਾਣਾ 19 ਦੀ ਇੰਚਾਰਜ ਇੰਸਪੈਕਟਰ ਸਰਿਤਾ ਰਾਏ ਨੇ ਪੁਲਿਸ ਫੋਰਸ ਸਮੇਤ ਮੌਕੇ `ਤੇ ਪਹੁੰਚ ਕੇ ਇੱਕ ਮੁਲਜ਼ਮ ਨੂੰ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਸਮੇਤ ਦਬੋਚ ਲਿਆ । ਗ੍ਰਿਫ਼ਤਾਰ (Arrested) ਕੀਤੇ ਗਏ ਮੁਲਜ਼ਮ ਦੀ ਪਛਾਣ ਜੈ ਕਿਸ਼ਨ ਵਜੋਂ ਹੋਈ ਹੈ, ਜੋ ਚੰਡੀਗੜ੍ਹ ਦੇ ਸੈਕਟਰ-30 ਦਾ ਰਹਿਣ ਵਾਲਾ ਹੈ ਅਤੇ ਨਸ਼ੇ ਦਾ ਬੇਹੱਦ ਆਦੀ ਹੈ ।

Related Post

Instagram