ਦਿਨ ਦਿਹਾੜੇ ਗੋਲੀਆਂ ਮਾਰ ਕੇ ਅੰਮ੍ਰਿਤਸਰ ਵਿਚ ਹੋਇਆ ਨੌਜਵਾਨ ਦਾ ਕਤਲ
ਅੰਮ੍ਰਿਤਸਰ, 7 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਕੋਟ ਖਾਲਸਾ ਖੇਤਰ ਵਿਖੇ ਦਿਨ ਦਿਹਾੜੇ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਾਰੀ ਅਨੁਸਾਰ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ (Kot Khalsa area) ਵਿਚ ਜੋ ਦਿਨ ਦਿਹਾੜੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਨੌਜਵਾਨ ਦੀ ਪਛਾਣ ਨਿਤੀਨ ਉਰਫ ਇਲੀ ਦੇ ਤੌਰ 'ਤੇ ਹੋਈ ਹੈ। ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।
ਪੁਲਸ ਨੇ ਕਰ ਦਿੱਤੀ ਹੈ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ
ਚਿੱਟੇ ਦਿਨ ਗੋਲੀਬਾਰੀ ਕੀਤੇ ਜਾਣ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਦੀਆਂ ਟੀਮਾਂ ਮੌਕੇ `ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਦੌਰਾਨ ਇੱਕ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਭਾਲ ਲਈ ਟੀਮਾਂ ਵੱਲੋਂ ਛਾਪੇਮਾਰੀ (Raid) ਕੀਤੀ ਜਾ ਰਹੀ ਹੈ । ਪੁਲਸ ਨੂੰ ਉਮੀਦ ਹੈ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਜਲਦ ਸੁਲਝਾ ਲਈ ਜਾਵੇਗੀ । ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਾਮਲਾ ਪੁਰਾਣੀ ਰੰਜਿਸ਼ (Old grudge) ਨਾਲ ਜੁੜਿਆ ਹੋ ਸਕਦਾ ਹੈ । ਹਾਲਾਂਕਿ ਕਤਲ ਦੇ ਅਸਲ ਕਾਰਨਾਂ ਬਾਰੇ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ (Postmortem) ਰਿਪੋਰਟ ਤੋਂ ਬਾਅਦ ਹੀ ਮੌਤ ਸਬੰਧੀ ਹੋਰ ਤੱਥ ਸਪੱਸ਼ਟ ਹੋਣਗੇ ।
ਪੁਲਸ ਜਾਂਚ ਵਿਚ ਮ੍ਰਿਤਕ 'ਤੇ ਅਪਰਾਧਕ ਕੇਸ ਦਰਜ ਹੋਣ ਦਾ ਮਾਮਲਾ ਆਇਆ ਸਾਹਮਣੇ
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ `ਤੇ ਪਹਿਲਾਂ ਵੀ ਕਈ ਅਪਰਾਧਿਕ ਮੁਕੱਦਮੇ ਦਰਜ ਸਨ ਅਤੇ ਕਰੀਬ 89 ਸਾਲ ਪਹਿਲਾਂ ਇੱਕ ਕਤਲ ਦੇ ਮਾਮਲੇ ਵਿੱਚ ਉਹ ਜੇਲ੍ਹ ਵੀ ਕੱਟ ਚੁੱਕਾ ਸੀ । ਹਾਲ ਘੀ ਘੜੀ ਪੁਲਸ ਦਾ ਕਹਿਣਾ ਹੈ ਕਿ ਇਸ ਵੇਲੇ ਸਭ ਤੋਂ ਵੱਡੀ ਤਰਜੀਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨਾ ਹੈ ਅਤੇ ਜਾਂਚ ਦੇ ਆਧਾਰ `ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
