ਗ੍ਰੇਟਰ ਨੋਇਡਾ `ਚ ਕਰ ਦਿੱਤਾ ਗਿਆ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਗ੍ਰੇਟਰ ਨੋਇਡਾ, 22 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਬੀਤੀ ਦੇਰ ਸ਼ਾਮ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਅਣਪਛਾਤੇ ਬਦਮਾਸ਼ਾਂ ਨੇ 6 ਗੋਲੀਆਂ ਚਲਾ ਉਤਾਰਿਆ ਨੌਜਵਾਨ ਮੌਤ ਦੇ ਘਾਟ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ `ਚ ਈਕੋਟੈੱਕ (ਥਰਡ) ਥਾਣਾ ਖੇਤਰ ਦੇ ਵੈਦਪੁਰਾ ਪਿੰਡ `ਚ ਬੀਤੀ ਦੇਰ ਸ਼ਾਮ ਅਣਪਛਾਤੇ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਨੌਜਵਾਨ `ਤੇ ਤਾਬੜਤੋੜ 6 ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ । ਘਟਨਾ ਤੋਂ ਬਾਅਦ ਇਲਾਕੇ `ਚ ਦਹਿਸ਼ਤ ਦਾ ਮਾਹੌਲ ਹੈ। ਕੌਣ ਹੈ ਇਹ ਨੌਜਵਾਨ ਪੁਲਸ ਅਨੁਸਾਰ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਸ ਅਧਿਕਾਰੀ, ਸਥਾਨਕ ਥਾਣਾ ਪੁਲਸ ਅਤੇ ਫਾਰੈਂਸਿਕ ਟੀਮ ਮੌਕੇ `ਤੇ ਪਹੁੰਚੀ ਅਤੇ ਮੌਕੇ ਦਾ ਨਿਰੀਖਣ ਕੀਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਦੀਪਕ ਨਾਗਰ ਪੁੱਤਰ ਅਸ਼ੋਕ ਨਾਗਰ ਨਿਵਾਸੀ ਵੈਦਪੁਰਾ ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਬਦਮਾਸ਼ ਮੋਟਰਸਾਈਕਲ `ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
