ਦਿਨ ਦਿਹਾੜੇ ਚੰਡੀਗੜ੍ਹ ਵਿਖੇ ਜਿਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 18 ਮਾਰਚ 2026 : ਚੰਡੀਗੜ੍ਹ ਦੇ ਸੈਕਟਰ-9 ਵਿਖੇ ਇਕ ਜਿੰਮ ਦੇ ਬਾਹਰ ਇਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-9 ਵਿੱਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦਾ ਨਾਮ ਚਰਨਜੀਤ ਸਿੰਘ ਉਰਫ ਚੰਨੀ ਹੈ ਤੇ ਉਹ ਬਾਡੀਜ਼ੋਨ ਜਿਮ ਤੋਂ ਨਿਕਲ ਕੇ ਆਪਣੀ ਕਾਰ ਵਿੱਚ ਜਾ ਰਿਹਾ ਸੀ ਉਦੋਂ ਹੀ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ `ਤੇ ਅੱਠ ਗੋਲੀਆਂ ਚਲਾਈਆਂ । ਗੋਲੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਸੀਟ `ਤੇ ਡਿੱਗ ਪਿਆ । ਹਸਪਤਾਲ ਲਿਜਾਂਦੇ ਹੋਏ ਰਸਤੇ ਵਿਚ ਹੀ ਤੋੜ ਦਿੱਤਾ ਦਮ ਇਸ ਤੋਂ ਬਾਅਦ ਉਸ ਦੇ ਸਾਥੀਆਂ ਨੇ ਉਸ ਨੂੰ ਤੁਰੰਤ ਪੀ. ਜੀ. ਆਈ. ਲਿਆਂਦਾ ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਚਰਨਜੀਤ ਉਰਫ਼ ਚੰਨੀ ਵਜੋਂ ਹੋਈ ਹੈ, ਜੋ ਕਿ ਮੁੱਲਾਂਪੁਰ ਦਾ ਰਹਿਣ ਵਾਲਾ ਹੈ । ਜਿਸ ਇਲਾਕੇ ਵਿੱਚ ਇਹ ਘਟਨਾ ਵਾਪਰੀ ਹੈ, ਉਸ ਨੂੰ ਚੰਡੀਗੜ੍ਹ ਦਾ ਇੱਕ ਪ੍ਰਮੁੱਖ ਇਲਾਕਾ ਮੰਨਿਆ ਜਾਂਦਾ ਹੈ, ਜਿੱਥੇ ਕਈ ਪ੍ਰਸਿੱਧ ਵਿਦਿਅਕ ਸੰਸਥਾਵਾਂ, ਹਸਪਤਾਲ ਅਤੇ ਦਫ਼ਤਰ ਹਨ ।
