ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ - ਡਾ. ਪ੍ਰੀਤੀ ਯਾਦਵ
- by Jasbeer Singh
- January 13, 2026
ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ - ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਪਾਬੰਦੀਸ਼ੁਦਾ ਚਾਈਨੀਜ਼ ਡੋਰ, ਮਾਂਜਾ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਨਿਰਦੇਸ਼ ਪਟਿਆਲਾ, 13 ਜਨਵਰੀ 2026 : ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਪਤੰਗਬਾਜ਼ੀ ਲਈ ਵਰਤੇ ਜਾਣ ਵਾਲੇ ਪਾਬੰਦੀਸ਼ੁਦਾ ਚਾਈਨੀਜ਼ ਮਾਂਜਾ (ਚਾਈਨਾ ਡੋਰੀ) ਦੀ ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਮਨੁੱਖੀ ਜਾਨਾਂ, ਜਾਨਵਰਾਂ ਅਤੇ ਪੰਛੀਆਂ ਲਈ ਗੰਭੀਰ ਖ਼ਤਰੇ ਦਾ ਕਾਰਨ ਬਣ ਰਹੀ ਹੈ, ਜਿਸ ਲਈ ਇਸ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ । ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸਡੀਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਹੋਈ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ 'ਤੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਪਾਈ ਗਈ ਕਿਸੇ ਵੀ ਉਲੰਘਣਾ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੁਤਾਹੀ ਜਾਂ ਕਾਰਵਾਈ ਨਾ ਕਰਨ ਲਈ ਸਬੰਧਤ ਅਧਿਕਾਰੀਆਂ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ । ਡਾ. ਪ੍ਰੀਤੀ ਯਾਦਵ ਨੇ ਜ਼ੋਰ ਦੇ ਕੇ ਕਿਹਾ ਕਿ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਨਾਲ ਕਈ ਗੰਭੀਰ ਹਾਦਸੇ ਹੋਏ ਹਨ, ਜਿਸ ਕਾਰਨ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਦੋਪਹੀਆ ਵਾਹਨ ਸਵਾਰਾਂ, ਪੰਛੀਆਂ ਅਤੇ ਜਾਨਵਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਥੋਂ ਤੱਕ ਕਿ ਜਾਨ ਵੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਇਸ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਨੰਬਰ 0175-2358550 'ਤੇ ਆਮ ਲੋਕ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਿਕਰੀ ਜਾਂ ਵਰਤੋਂ, ਡੋਰ ਨੂੰ ਦਰੱਖਤਾਂ 'ਤੇ ਲਟਕੇ ਦੇਖਣ ਜਾਂ ਇਸ ਕਾਰਨ ਹੋਏ ਹਾਦਸਿਆਂ ਨਾਲ ਸਬੰਧਤ ਘਟਨਾਵਾਂ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਾਰੇ ਐਸਡੀਐਮਜ ਅਤੇ ਡੀਐਸਪੀਜ ਨੂੰ ਜ਼ਿਲ੍ਹੇ ਭਰ ਵਿੱਚ ਨਿਯਮਤ ਅਤੇ ਅਚਨਚੇਤ ਨਿਰੀਖਣ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਰੋਜ਼ਾਨਾ ਰਿਪੋਰਟਾਂ ਦੇਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਮ ਲੋਕਾਂ, ਖਾਸ ਕਰਕੇ ਪਤੰਗ ਉਡਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ, ਜਨਤਕ ਸੁਰੱਖਿਆ ਦੇ ਮੱਦੇਨਜ਼ਰ ਅਤੇ ਬੱਚਿਆਂ, ਜਾਨਵਰਾਂ ਅਤੇ ਪੰਛੀਆਂ ਨੂੰ ਕਿਸੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼ ।
