post

Jasbeer Singh

(Chief Editor)

Latest update

ਜ਼ੀਰਾ ਸਕੂਲ ਦੀ ਖਿਡਾਰਨ ਸੁਖਪ੍ਰੀਤ ਕੌਰ ‘ਸਾਈ’ ਟ੍ਰੇਨਿੰਗ ਲਈ ਚੁਣੀ

post-img

ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਕੂਲ ਜ਼ੀਰਾ ਦੀ ਖਿਡਾਰਨ ਪੰਜਾਬ ਮੁੱਕੇਬਾਜ਼ ਚੈਂਪੀਅਨ ਸੁਖਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਐੱਸਟੀਸੀ ਬਾਦਲ ਵਿੱਚ ਸਪੋਰਟਸ ਅਥਾਰਟੀ ਆਫ਼ ਇੰਡੀਆ (ਸਾਈ) ਵੱਲੋਂ ਕਰਵਾਈ ਚੋਣ ਪ੍ਰਕਿਰਿਆ ਮਗਰੋਂ ਸੁਖਪ੍ਰੀਤ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਗੁਆਂਢੀ ਰਾਜਾਂ ਦੀਆਂ ਲਗਪਗ 90 ਚੋਟੀ ਦੀਆਂ ਖਿਡਾਰਨਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਇਸ ਪ੍ਰਾਪਤੀ ਦਾ ਸਿਹਰਾ ਸੁਖਪ੍ਰੀਤ ਦੇ ਕੋਚ ਲਕਸ਼ਮੀ ਵਰਮਾ ਤੇ ਪਰਮਜੀਤ ਸਿੰਘ ਦੇ ਸਿਰ ਬੰਨ੍ਹਿਆ। ਉਨ੍ਹਾਂ ਸੁਖਪ੍ਰੀਤ ਦੇ ਪਰਿਵਾਰ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਸੁਖਪ੍ਰੀਤ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੂਜੇ ਵਿਦਿਆਰਥੀਆਂ ਨੂੰ ਵੀ ਇਸ ਹੋਣਹਾਰ ਵਿਦਿਆਰਥਣ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਵਿਸ਼ੇਸ਼ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਗੌਤਮ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ, ਮੈਰੀਟੋਰੀਅਲ ਸਕੂਲ ਪ੍ਰਿੰਸੀਪਲ ਚਮਕੌਰ ਸਿੰਘ ਸਰਾਂ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ।

Related Post