post

Jasbeer Singh

(Chief Editor)

Sports

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ

post-img

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਪਟਿਆਲਾ, 22 ਸਤੰਬਰ 2025 : ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ 2025 ਤੋਂ 26 ਸਤੰਬਰ 2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਉਣ ਸਬੰਧੀ ਸਹਿਮਤੀ ਬਣੀ ਹੈ । ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਦੱਸਿਆ ਕਿ ਜ਼ੋਨ ਪਟਿਆਲਾ-2 ਦੇ ਸਾਰੇ ਸਕੂਲਾਂ ਨੂੰ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ ਸਮਾਂ ਸਾਰਣੀ ਬਾਰੇ ਦੱਸ ਦਿਤਾ ਗਿਆ ਹੈ ਅਤੇ ਟੂਰਨਾਮੈਂਟ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਬਲਵਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਸਾਰੇ ਈਵੈਂਟ ਨਿਸ਼ਚਿਤ ਮਿਤੀ ਅਤੇ ਸਮੇਂ ਤੇ ਹੀ ਕਰਵਾਏ ਜਾਣਗੇ ਅਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ । ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਕਿਹਾ ਕਿ ਜ਼ੋਨ ਪਟਿਆਲਾ-2 ਦਾ ਅਥਲੈਟਿਕਸ ਟੂਰਨਾਮੈਂਟ ਇਸ ਸਾਲ ਵੀ ਹਰ ਸਾਲ ਦੀ ਤਰ੍ਹਾਂ ਬਹੁਤ ਵਧੀਆ ਤਰੀਕੇ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਮਮਤੀ ਰਾਣੀ, ਬਲਕਾਰ ਸਿੰਘ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਸਦੇਵ ਸਿੰਘ, ਗੁਰਦੀਪ ਸਿੰਘ ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਮੋਜੂਦ ਸਨ ।

Related Post