post

Jasbeer Singh

(Chief Editor)

Latest update

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

post-img

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਪਟਿਆਲਾ, 13 ਅਗਸਤ 2025 : ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸ੍ਰੀ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਪਟਿਆਲਾ), ਸ੍ਰੀ ਚਰਨਜੀਤ ਸਿੰਘ ਅਤੇ ਸ੍ਰੀ ਇਰਸ਼ਾਦ ਖਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ।ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੂੰ ਹਰਾਇਆ। ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀ ਸਤਵਿੰਦਰ ਸਿੰਘ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪ੍ਰਵੀਨ ਕੁਮਾਰ, ਸ੍ਰੀ ਯਸ਼ਦੀਪ ਸਿੰਘ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਮਨਦੀਪ ਸਿੰਘ, ਸ੍ਰੀ ਜਸਦੇਵ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ।

Related Post