ਵਾਲੀਬਾਲ ਅੰਡਰ-17 (ਲੜਕੇ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ
- by Jasbeer Singh
- August 31, 2024
ਵਾਲੀਬਾਲ ਅੰਡਰ-17 (ਲੜਕੇ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ ਪਟਿਆਲਾ ()- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਵਾਲੀਬਾਲ ਅੰਡਰ-17 ਲੜਕਿਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਚਮਕੌਰ ਸਿੰਘ, ਸ੍ਰੀ ਗੁਰਨਾਮ ਸਿੰਘ, ਸ੍ਰੀਮਤੀ ਕਿਰਨਜੀਤ ਕੌਰ ਅਤੇ ਸ੍ਰੀ ਬਲਵਿੰਦਰ ਸਿੰਘ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਅਪਣੇ ਕੋਚ ਸ੍ਰੀਮਤੀ ਸੁਮਨ ਕੁਮਾਰੀ ਅਤੇ ਸ੍ਰੀ ਦੀਪਇੰਦਰ ਸਿੰਘ ਦੀ ਅਗਵਾਈ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਗੋਲਡ, ਜ਼ੋਨ ਪਟਿਆਲਾ-3 ਦੀ ਟੀਮ ਨੇ ਸਿਲਵਰ ਅਤੇ ਜ਼ੋਨ ਘਨੌਰ ਦੀ ਟੀਮ ਨੇ ਬਰਾਊਂਜ਼ ਮੈਡਲ ਹਾਸਲ ਕੀਤਾ।ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਇਸ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ।ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਦੀ ਜ਼ੋਨ ਨੇ ਅੰਡਰ-17 (ਲੜਕੇ) ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕੀਤਾ ਹੈ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹਨਾਂ ਦੀ ਜ਼ੋਨ ਹਰ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਆਉਣ ਵਾਲੀਆਂ ਖੇਡਾਂ ਵਿੱਚ ਵੀ ਉਹਨਾਂ ਦੀ ਜ਼ੋਨ ਵਧੀਆ ਪ੍ਰਦਰਸ਼ਨ ਕਰੇਗੀ। ਇਸ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ ਅਤੇ ਹੋਰ ਅਧਿਆਪਕ ਮੋਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.