post

Jasbeer Singh

(Chief Editor)

Sports

ਜ਼ੋਨ ਪਟਿਆਲਾ-2 ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਟੂਰਨਾਮੈਂਟ ਵਿੱਚ ਹਾਸਲ ਕੀਤੇ ਦੋ ਬਰੋਂਜ਼ ਮੈਡਲਜ਼

post-img

ਜ਼ੋਨ ਪਟਿਆਲਾ-2 ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਟੂਰਨਾਮੈਂਟ ਵਿੱਚ ਹਾਸਲ ਕੀਤੇ ਦੋ ਬਰੋਂਜ਼ ਮੈਡਲਜ਼ ਪਟਿਆਲਾ ()- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਹੈਂਡਬਾਲ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਵਿਜੈ ਕੁਮਾਰ, ਸ੍ਰੀਮਤੀ ਅਮਨਦੀਪ ਕੌਰ,ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸ੍ਰੀ ਅਮਨਦੀਪ ਸਿੰਘ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਆਪਣੇ ਖੇਡ ਇੰਚਾਰਜ ਸ੍ਰੀਮਤੀ ਜ਼ਾਹਿਦਾ ਕੂਰੈਸ਼ੀ, ਸ੍ਰੀਮਤੀ ਰੁਪਿੰਦਰ ਕੌਰ ਅਤੇ ਸ੍ਰੀ ਅੰਗਰੇਜ਼ ਸ਼ਰਮਾ ਜੀ ਦੀ ਅਗਵਾਈ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਅੰਡਰ-17 (ਲੜਕੇ) ਵਿੱਚ ਬਰੋਜ਼ ਮੈਡਲ ਹਾਸਲ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਨੇ ਅੰਡਰ-19 (ਲੜਕੇ) ਵਿੱਚ ਵੀ ਬਰੋਜ਼ ਮੈਡਲ ਹਾਸਲ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਜ਼ੋਨ ਪਟਿਆਲਾ ਦੇ ਹੈਂਡਬਾਲ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਖੁਸ਼ੀ ਪ੍ਰਗਟ ਕੀਤੀ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਵੱਧ ਰਹੀ ਹੈ, ਜਿਸ ਦੇ ਸਿੱਟੇ ਵਜੋਂ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ।ਇਸ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਜਾਹਿਦਾ ਕੁਰੈਸ਼ੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਅੰਗਰੇਜ਼ ਸ਼ਰਮਾ ਅਤੇ ਹੋਰ ਅਧਿਆਪਕ ਮੋਜੂਦ ਸਨ।

Related Post