DECEMBER 9, 2022
Latest update

ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਨੂੰ ਸਮਰਪਿਤ ਧਾਰਮਕ ਸਮਾਗਮ ਪ੍ਰੋਗਰਾਮ ਰਿਲੀਜ਼ ਕਵੀ ਦਰਬਾਰ

post-img

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਬਸੰਤ ਪੰਚਮੀ ਦੇ ਸਾਲਾਨਾ ਪੰਚਮੀ ਦੇ ਜੋੜ ਮੇਲ ਮੌਕੇ ਉਲੀਕੇ ਗੁਰਮਤਿ ਸਮਾਗਮ ਸਬੰਧੀ ਪ੍ਰੋਗਰਾਮ ਰਿਲੀਜ਼ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਇਸ ਦੀ ਸ਼ੁਰੂਆਤ 24 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 25 ਅਤੇ 26 ਜਨਵਰੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ 25 ਜਨਵਰੀ ਨੂੰ ਦੇਰ ਰਾਤ ਤੱਕ ਕਵੀ ਦਰਬਾਰ ਦਾ ਆਯੋਜਨ ਹੋਵੇਗਾ ਅਤੇ 26 ਜਨਵਰੀ ਨੂੰ ਗੁਰਮਤਿ ਸਮਾਗਮ ਤੋਂ ਇਲਾਵਾ ਢਾਡੀ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਕੀਰਤਨੀ ਜਥਿਆਂ ਤੋਂ ਇਲਾਵਾ ਪ੍ਰਸਿੱਧ ਕਵੀ ਵੀ ਪੁੱਜਣਗੇ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਦੇਰ ਸ਼ਾਮ ਨੂੰ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ। ਜਥੇਦਾਰ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਗੁਰੂ ਘਰ ਪੁੱਜਕੇ ਧਾਰਮਕ ਸਮਾਗਮਾਂ ਵਿਚ ਸ਼ਮੂਲੀਅਤ ਕਰੇ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਰਵਿੰਦਰ ਸਿੰਘ ਕਾਹਲਵਾਂ, ਮਨਿੰਦਰ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ੋ੍ਰਮਣੀ ਕਮੇਟੀ ਮੈਂਬਰ ਬਸੰਤ ਪੰਚਮੀ ਦੇ ਸਾਲਾਨਾ ਜੋੜ ਵਾਲਾ ਪ੍ਰੋਗਰਾਮ ਰਿਲੀਜ਼ ਕਰਦੇ ਹੋਏ।

author-img_1

Qemmblalo

generic sildenafil cost usa lowest price sildenafil viagra brand name

author-img_1

Jmeucloft

sildenafil citrate generic buy viagra 200mg online viagra 100 price

author-img_1

Kensnodo

viagra generic over the counter viagra pills 150 mg sildenafil 20 mg cost in india

author-img_1

Jemtcloultila

cialis 20mg for sale online buy cialis otc tadalafil

author-img_1

Wmglcloft

generic sildenafil buy cheap rx sildenafil viagra from australia

author-img_1

Amrbfrork

viagra in europe viagra medicine online in india buy female viagra pills in india online

Related Post