DECEMBER 9, 2022
post

Jasbeer Singh

(Chief Editor)

World

ਪ੍ਰੈਸ ਨੋਟ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਰੰਭਤਾ ਸਜਾਵਟੀ ਫੁੱਲਾਂ ਨਾ

post-img

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਦੀ ਆਰੰਭਤਾ ਸ੍ਰੀ ਆਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਪੁੱਜੇ ਹੋਏ ਸਨ। ਇਂਸ ਮੌਕੇ ਹੋਣਗੇ ਧਾਰਮਕ ਸਮਾਗਮ ਦੀਆਂ ਤਿਆਰੀਆਂ ਜਿਥੇ ਮੁਕੰਮਲ ਕੀਤੀਆਂ ਗਈਆਂ, ਉਥੇ ਹੀ ਵੱਖ ਵੱਖ ਸ਼ਹਿਰਾਂ ਤੋਂ ਪੁੱਜੇ ਸਜਾਵਟ ਫੁੱਲਾਂ ਨਾਲ ਗੁਰੂ ਦਰਬਾਰ ਦੀ ਸਜਾਵਟ ਤੋਂ ਇਲਾਵਾ ਦੀਪਮਾਲਾ ਵੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਧਾਰਮਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 25 ਜਨਵਰੀ ਦੇਰ ਰਾਤ ਨੂੰ ਕਵੀ ਦਰਬਾਰ ਦਾ ਆਯੋਜਨ ਹੋਵੇਗਾ ਅਤੇ 26 ਜਨਵਰੀ ਨੂੰ ਅੰਮਿ੍ਰਤ ਵੇਲੇ ਤੋਂ ਗੁਰਮਤਿ ਸਮਾਗਮ ਦਾ ਆਯੋਜਨ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਸਾਲਾਨਾ ਬਸੰਤ ਪੰਚਮੀ ਦੇ ਜੋੜ ਮੇਲ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰਨ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੰਤ ਮਹਾਂਪੁਰਸ਼, ਸਿੱਖ ਸੰਪਰਦਾਵਾਂ ਦੇ ਆਗੂ ਸਾਹਿਬਾਨ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਜੋੜ ਮੇਲ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉਥੇ ਹੀ 26 ਜਨਵਰੀ ਦੇਰ ਰਾਤ ਨੂੰ ਬਸੰਤ ਰਾਗ ਕੀਰਤਨ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਅਤੇ ਬਾਬਾ ਹਕੀਕਤ ਰਾਏ ਦਾ ਜਨਮ ਦਿਹਾੜਾ ਵੀ ਮਨਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਹਰਵਿੰਦਰ ਸਿੰਘ ਕਾਹਲਵਾ, ਸਰਬਜੀਤ ਸਿੰਘ, ਆਤਮ ਪ੍ਰਕਾਸ਼ ਸਿੰਘ, ਗੁਰਤੇਜ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਅਧਿਕਾਰੀ ਅਤੇ ਪ੍ਰਬੰਧਕੀ ਸਟਾਫ ਆਦਿ ਸ਼ਾਮਲ ਸਨ। ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ ਸ੍ਰੀ ਆਖੰਡ ਸਾਹਿਬ ਨਾਲ ਸਮਾਗਮ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਮੈਨੇਜਰ ਜਰਨੈਲ ਸਿੰਘ ਮੁਕਤਸਰੀ ਅਤੇ ਹੋਰ।

Related Post