DECEMBER 9, 2022
post

Jasbeer Singh

(Chief Editor)

World

ਆਪਣੀਆਂ ਹੱਕੀ ਮੰਗਾਂ ਨੂੰ ਲੈਂ ਕੇ ਪੀਏਯੂ ਦੇ ਵਿਗਿਆਨੀਆਂ ਵੱਲੋਂ ਲਗਾਤਾਰ ਧਰਨਾ ਜਾਰੀ

post-img

ਫ਼ਰੀਦਕੋਟ, 15 ਫਰਵਰੀ 2023 : ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਂ ਕੇ ਪੀਏਯੂ ਦੇ ਵਿਗਿਆਨੀਆਂ ਨੇ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਖੇਤਰੀ ਖੋਜ ਕੇਂਦਰ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ, ਫਰੀਦਕੋਟ ਦੇ ਸਮੂਹ ਵਿਗਿਆਨੀ ਮੋਜੂਦ ਸਨ। ਦੱਸਣਯੋਗ ਹੈ ਕਿ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਅਧਿਆਪਕਾਂ ਲਈ 7 ਵਾਂ ਪੇ ਤਨਖਾਹ ਕਮਿਸ਼ਨ ਅਕਤੂਬਰ 2022 ਤੋਂ ਲਾਗੂ ਕਰਨ ਦਾ ਐਲਾਨ ਕੀਤਾ ਸੀ। ਪਰ ਹਲੇ ਤੱਕ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿੱਚ ਨਵਾਂ ਤਨਖਾਹ ਸਕੇਲ ਲਾਗੂ ਨਹੀਂ ਹੋਇਆ।

Related Post