DECEMBER 9, 2022
post

Jasbeer Singh

(Chief Editor)

World

ਪੰਜਾਬ ਬੀਜੇਪੀ ਦੀ ਸੂਬਾ ਸਕੱਤਰ ਸੁਨੀਤਾ ਗਰਗ ਨੇ ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੇ ਬਣੇ ਰਹਿਣ ਦੇ ਫੈਸਲੇ ਦਾ

post-img

ਚੰਡੀਗੜ੍ਹ / ਕੋਟਕਪੂਰਾ ,15 ਫਰਵਰੀ 2023 : ਪੰਜਾਬ ਬੀਜੇਪੀ ਦੀ ਸੁੱਬਾ ਸਕੱਤਰ ਸੁਨੀਤਾ ਗਰਗ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬੀਜੇਪੀ ਦੀ ਸੀਨੀਅਰ ਆਗੂ ਮਨੀਸ਼ਾ ਗੁਲਾਟੀ ਨੂੰ  ਵੁਮੈਨ ਕਮਿਸ਼ਨ ਦੇ ਚੇਅਰ ਪਰਸਨ ਬਣੇ ਰਹਿਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਫੈਸਲੇ ਨਾਲ ਔਰਤਾਂ ਦੇ ਸੰਨਮਾਨ ਦੀ ਰੱਖਿਆ ਹੋਈ ਹੈ ਅਤੇ  ਦੇਸ਼ ਦੀ ਨਿਆਂ ਪ੍ਰਣਾਲੀ ਪ੍ਰਤੀ ਆਮ ਨਾਗਰਿਕਾਂ ਦਾ ਵਿਸ਼ਵਾਸ ਵਧਿਆ ਹੈ। 

ਦੱਸਣਾ ਹੋਵੇਗਾ ਅੱਜ ਪੰਜਾਬ ਵੁਮੈਨ ਕਮਿਸ਼ਨ ਦੇ ਚੇਅਰ ਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ ਵੁਮੈਨ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ। ਇਸ ਦੇ ਨਾਲ ਹੀ ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। 

ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਤੇ ਅੱਜ ਸੁਣਵਾਈ ਹੋਈ। 

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪਿਛਲੇ ਮੰਗਲਵਾਰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ 'ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ 'ਚ ਫਿਲਹਾਲ 6 ਮਹੀਨੇ ਬਾਕੀ ਸਨ। 

2018 ਵਿੱਚ ਨਿਯੁਕਤ ਕੀਤਾ ਗਿਆ ਅਤੇ 2020 ਵਿੱਚ 3 ਸਾਲ ਦਾ ਵਾਧਾ

ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ 'ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ 'ਤੇ ਬਣੀ ਰਹੀ।

Related Post