DECEMBER 9, 2022
post

Jasbeer Singh

(Chief Editor)

Latest update

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

post-img

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਫਰਵਰੀ 2023 : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸ. ਸਤਪਾਲ ਸਿੰਘ ਬਰਾੜ ਵੀ ਮੌਜੂਦ ਸਨ। ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਵਿਸ਼ਵੀ ਸਰੋਕਾਰਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਵਿਨ ਲੈਮਰੂਕਸ ਅਤੇ ਸ. ਸਤਪਾਲ ਸਿੰਘ ਬਰਾੜ ਦਾ ਸਨਮਾਨ ਕੀਤਾ। ਇਸ ਮੌਕੇ ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ। ਇਥੇ ਦਾ ਵਾਤਾਵਰਣ ਬੇਹੱਦ ਸ਼ਾਂਤੀ ਵਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਸ. ਦਿਲਬਾਗ ਸਿੰਘ ਵਿਰਕ, ਸ. ਗੁਰਤੇਜ ਸਿੰਘ ਮੱਲੀ ਵਿਨੀਪੈਗ ਕੈਨੇਡਾ, ਸ. ਸਰਬਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਢਿੱਲੋਂ ਆਦਿ ਮੌਜੂਦ ਸਨ।

Related Post