DECEMBER 9, 2022
post

Jasbeer Singh

(Chief Editor)

Latest update

ਦਾਖ਼ਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਮੇਟੀ ਦੀ ਮੀਟਿੰਗ ਹੋਈ

post-img

ਦਾਖ਼ਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਮੇਟੀ ਦੀ ਮੀਟਿੰਗ ਹੋਈ  

ਫ਼ਰੀਦਕੋਟ, 22 ਫ਼ਰਵਰੀ 2023 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਫ਼ਤਰ ਵਿੱਚ ਦਾਖ਼ਲਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਨੀਲਮ ਰਾਣੀ  ਵੱਲੋਂ ਦਾਖ਼ਲਾ ਮੁਹਿੰਮ 2023' ਨੂੰ ਸਫ਼ਲ ਬਣਾਉਣ ਲਈ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਅਗਲੇ ਦਿਨਾਂ ਵਿੱਚ ਮੁਹਿੰਮ ਦੀ ਸ਼ੁਰੂਆਤ ਲਈ ਯੋਜਨਾਬੰਦੀ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਟਾਸਕ ਅਨੁਸਾਰ ਮਿਤੀ 22 ਅਤੇ 23 ਫਰਵਰੀ ਨੂੰ ਦੋ ਦਿਨਾਂ ਲਈ ਦਾਖ਼ਲਾ ਮੁਹਿੰਮ ਦੇ ਪ੍ਰਚਾਰ ਲਈ ਇੱਕ ਵੈਨ ਰਾਹੀਂ ਪ੍ਰਚਾਰ ਕਰਨ ਦਾ ਰੂਟ ਪਲਾਨ ਤਿਆਰ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦਾ ਇਹ ਰੂਟ ਪਲਾਨ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਦੋ ਦਿਨਾਂ ਵਿੱਚ ਜ਼ਿਲ੍ਹੇ ਦੇ ਪੰਜ ਸਿੱਖਿਆ ਬਲਾਕਾਂ ਦੇ ਵੱਧ ਤੋਂ ਵੱਧ ਸਕੂਲਾਂ ਦੇ ਖੇਤਰ ਨੂੰ ਜੋੜਿਆ ਜਾ ਸਕੇ। ਇਸ ਵੈਨ ਜ਼ਿਲ੍ਹੇ ਦੇ ਅਧਿਕਾਰੀਆਂ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। 

Related Post