DECEMBER 9, 2022
post

Jasbeer Singh

(Chief Editor)

Latest update

ਇੰਗਲੈਂਡ ਨੇ ਪੰਜਾਬ ਨਾਲ ਆਪਸੀ ਸਹਿਯੋਗ ਵਧਾਉਣ ’ਤੇ ਦਿੱਤਾ ਜ਼ੋਰ

post-img

ਇੰਗਲੈਂਡ ਨੇ ਪੰਜਾਬ ਦੇ ਨਾਲ ਆਪਸੀ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਗਏ 5ਵੇਂ ਤਰੱਕੀਸ਼ੀਲ ਪੰਜਾਬ ਇਨਵੈਸਟਰਜ਼ ਸਮਿਟ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਇਨਵੈਸਟਰਜ਼ ਸਮਿਟ ’ਚ ਇੰਗਲੈਂਡ ਦੀਆਂ 5 ਕੰਪਨੀਆਂ ਨੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਕੰਪਨੀਆਂ ਦੇ ਉਤਪਾਦਾਂ ਦੀ ਜਾਂਚ ਕੀਤੀ। ਇੰਗਲੈਂਡ ਵਲੋਂ ਲਾਏ ਗਏ ਸਟਾਲਾਂ ਦੀ ਜਾਂਚ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇੰਗਲੈਂਡ ਦੇ ਨਾਲ ਪੰਜਾਬ ਦਾ ਤਾਲਮੇਲ ਆਉਣ ਵਾਲੇ ਸਮੇਂ ਵਿਚ ਹੋਰ ਵਧੇਗਾ ਅਤੇ ਦੋਵਾਂ ਦੇਸ਼ਾਂ ਦਰਮਿਆਨ ਆਪਸੀ ਵਪਾਰਿਕ ਸੰਬੰਧਾਂ ’ਚ ਹੋਰ ਮਜ਼ਬੂਤੀ ਆਏਗੀ। ਉਨ੍ਹਾਂ ਕਿਹਾ ਕਿ ਇੰਗਲੈਂਡ ਦੇ ਸ਼ੁਰੂ ਤੋਂ ਹੀ ਪੰਜਾਬ ਦੇ ਨਾਲ ਮਜ਼ਬੂਤ ਰਿਸ਼ਤੇ ਰਹੇ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਇੰਗਲੈਂਡ ਦੀਆ ਕੰਪਨੀਆਂ ਪੰਜਾਬ ਦੇ ਮੌਜੂਦਾ ਮਾਹੌਲ ਦਾ ਲਾਭ ਉਠਾਉਂਦੇ ਹੋਏ ਵੱਧ ਤੋਂ ਵੱਧ ਪੂੰਜੀ ਨਿਵੇਸ਼ ਕਰਨਗੀਆਂ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਆਪਣੇ ਵਲੋਂ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਤਿਆਰ ਹਨ।

Related Post