DECEMBER 9, 2022
post

Jasbeer Singh

(Chief Editor)

Latest update

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਘਟਨਾ 'ਤੇ ਪੰਜਾਬ ਪੁਲਿਸ ਤੋਂ ਵਿਸਤ੍ਰਿਤ ਰਿਪੋਰਟ ਮੰਗੀ

post-img

ਚੰਡੀਗੜ੍ਹ - ਅਜਨਾਲਾ 'ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਥਾਣੇ 'ਤੇ ਕੀਤੇ ਗਏ ਹਮਲੇ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਐਕਸ਼ਨ ਵਿੱਚ ਗਿਆ ਹੈ। ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲੇ ਨੇ ਅਜਨਾਲਾ ਵਿਖੇ ਵਾਪਰੀ ਘਟਨਾ ਬਾਰੇ ਪੰਜਾਬ ਪੁਲੀਸ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰ ਸੁਰੱਖਿਆ ਏਜੰਸੀਆਂ ਦੇ ਸੰਪਰਕ ਵਿੱਚ ਹੈ। ਸੂਤਰਾਂ ਅਨੁਸਾਰ ਇੰਟੈਲੀਜੈਂਸ ਬਿਊਰੋ ਨੇ ਪੰਜਾਬ ਵਿੱਚ ਦੋ-ਤਿੰਨ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਗਿਆ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅਜਨਾਲਾ ਪੁਲਿਸ ਨੇ 18 ਫਰਵਰੀ ਨੂੰ ਦੰਗਾ ਕਰਨ ਅਤੇ ਅਗਵਾ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਸਮੇਤ ਲਵਪ੍ਰੀਤ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

ਅੰਮ੍ਰਿਤਸਰ 'ਚ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ 'ਚੋਂ ਬਾਹਰ ਕੱਢਣ ਲਈ ਪੁਲਸ ਥਾਣੇ 'ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਇਸ ਤੋਂ ਬਾਅਦ ਧਮਕੀ ਭਰੇ ਲਹਿਜੇ ਵਿੱਚ ਕਿਹਾ ਹੈ ਕਿ ਅਜਨਾਲਾ ਵਿੱਚ ਕੋਈ ਹਿੰਸਾ ਨਹੀਂ ਹੋਈ, ਅਸਲ ਹਿੰਸਾ ਅਜੇ ਦੇਖਣੀ ਬਾਕੀ ਹੈ। ਉਨ੍ਹਾਂ ਪੰਜਾਬ ਪੁਲਿਸ ਨੂੰ ਅਜਨਾਲਾ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਰੋਕਣ ਲਈ ਕਿਹਾ ਸੀ।

Related Post