DECEMBER 9, 2022
post

Jasbeer Singh

(Chief Editor)

Latest update

ਪੁਰਾਣੀ ਪੈਂਨਸ਼ਨ ਦੀ ਬਹਾਲੀ ਲਈ ਜ਼ਿਲ੍ਹਾ ਪੱਧਰੀ ਮਸ਼ਾਲ ਰੈਲੀ ਕੱਢੀ : ਜਗਦੀਪ ਕਾਹਲੋਂ

post-img

ਪੁਰਾਣੀ ਪੈਂਨਸ਼ਨ ਦੀ ਬਹਾਲੀ  ਲਈ ਜ਼ਿਲ੍ਹਾ ਪੱਧਰੀ ਮਸ਼ਾਲ ਰੈਲੀ ਕੱਢੀ : ਜਗਦੀਪ ਕਾਹਲੋਂ

ਪਟਿਆਲਾ, 22 ਮਈ : ਨਾਰਦਨ ਰੇਲਵੇ ਮੈਨਸ ਯੂਨੀਅਨ  ਸਰਹਿੰਦ ਬ੍ਰਾਚ ਵੱਲੋਂ ਆਲ ਇੰਡੀਆ ਰੇਲਵੇ ਮੈਨਸ ਫੈਡਰੇਸਨ ਅਤੇ ਪੁਰਾਣੀ ਪੈਂਨਸ਼ਨ ਯੋਜਨਾ ਬਹਾਲੀ ਸੰਯੁਕਤ  ਮੋਰਚੇ ਦੇ ਸੱਦੇ ਉਪਰ ਜ਼ਿਲ੍ਹਾ ਪੱਧਰੀ ਮਸ਼ਾਲ ਰੈਲੀ ਕੱਢੀ ਗਈ। ਇਸ ਰੈਲੀ ਦੀ ਅਗਵਾਈ  ਸਰਹਿੰਦ ਬ੍ਰਾਂਚ ਦੇ ਸੈਕਟਰੀ ਜਗਦੀਪ ਸਿੰਘ ਕਾਹਲੋਂ ਤੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਮੈਬਰਾਂ ਦੀ ਸਾਝੀ ਤੌਰ ਤੇ ਕੀਤੀ ਗਈ।ਇਸ ਮੌਕੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸਰਹਿੰਦ ਬ੍ਰਾਚ ਦੇ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੇ ਕਿਹਾ  ਕਿ ਪੁਰਾਣੀ ਪੈਂਨਸ਼ਨ ਬਹਾਲੀ ਦਾ ਮੁੱਦਾ ਰਾਸ਼ਟਰੀ ਪੱਧਰ ਤੇ ਵੱਡਾ ਮੁੱਦਾ ਬਣ ਕੇ ਉਭਰਿਆ ਹੈ। ਇਸ ਪੁਰਾਣੀ ਪੈਨਸਨ ਦੀ ਬਹਾਲੀ ਦੇ ਮੁੱਦੇ ਲਈ ਆਲ ਇੰਡੀਆ ਰੇਲਵੇ ਮੈਨਸ ਫੈਡਰੇਸਨ ਤੇ ਨਾਰਦਨ ਰੇਲਵੇ ਮੈਨਸ ਯੂਨੀਅਨ  ਲੰਮੇ ਸਮੇਂ ਤੋਂ ਅਵਾਜ ਬੁਲੰਦ ਕਰ ਰਹੀ ਹੈ, ਪਰ ਕੇਂਦਰ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀ ਲੈ ਰਹੀ ਹੈ,ਅੱਜ ਨੋਜਵਾਨਾਂ ਨੂੰ ਪੁਰਾਣੀ ਪੈਂਨਸ਼ਨ ਯੋਜਨਾ ਬਹਾਲੀ ਸੰਯੁਕਤ ਮੋਰਚੇ ਦੇ ਝੰਡੇ ਹੇਠ ਇੱਕਜਟ ਹੋ ਕੇ ਸ਼ੰਘਰਸ ਕਰਨ ਦੀ ਲੋੜ ਹੈ। ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੰਦੀਪ ਸਿੰਘ ਤੇ ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਸੰਯੁਕਤ ਮੋਰਚੇ ਦੇ ਸੱਦੇ ਹੇਠ ਸਾਡੀ ਜੱਥੇਬੰਦੀ ਸਾਂਝੇ ਤੌਰ ਤੇ ਇਹ ਪ੍ਰੋਗਰਾਮ ਕਰ ਰਹੀ ਹੈ। ਉਹਨਾ ਕਿਹਾ ਕਿ ਮਸ਼ਾਲ ਰੈਲੀ ਨਾਲ ਕਰਮਚਾਰੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਪੁਰਾਣੀ ਪੈਂਨਸ਼ਨ ਯੋਜਨਾ ਬਹਾਲੀ ਸ਼ੰਘਰਸ਼ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਮਨਜੀਤ ਸਿੰਘ, ਹਰਭਜਨ ਸਿੰਘ, ਹਰਪ੍ਰੀਤ ਸਿੰਘ, ਸੁਮਿਤ, ਜਸਪਾਲ ਸਿੰਘ, ਮਨੀਸ਼ ਸਿੰਘ, ਰਾਮ ਸਲੇਸ਼ ਮਾਝੀ, ਭਪਿੰਦਰ ਸਿੰਘ, ਜਸਮੇਰ ਸਿੰਘ, ਅਮਰ ਸਿੰਘ ਪਾਸੀ ਐਮ.ਸੀ, ਸੁਰੇਸ਼ ਕੁਮਾਰ, ਕਰਮਜੀਤ ਸਿੰਘ ਅਤੇ  ਵੱਡੀ ਗਿਣਤੀ ਵਿੱਚ ਮੁਲਾਜ਼ਮ ਮੌਜੂਦ ਸਨ।   

Related Post