DECEMBER 9, 2022
post

Jasbeer Singh

(Chief Editor)

Crime

ਕੇਂਦਰੀ ਜੇਲ ਪਟਿਆਲਾ ਵਿਚੋਂ ਤਿੰਨ ਮੋਬਾਇਲ ਫੋਨ ਬਰਾਮਦ, ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ

post-img

ਕੇਂਦਰੀ ਜੇਲ ਪਟਿਆਲਾ ਵਿਚੋਂ ਤਿੰਨ ਮੋਬਾਇਲ ਫੋਨ ਬਰਾਮਦ, ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ

ਕੇਂਦਰੀ ਜੇਲ ਪਟਿਆਲਾ ਵਿਚੋਂ ਜੇਲ ਪ੍ਰਸਾਸ਼ਨ ਨੂੰ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਥਾਣਾ ਤਿ੍ਰਪੜੀ ਦੀ ਪੁਲਸ ਨੇ ਹਵਾਲਾਤੀ ਅਮਿੰ੍ਰਤਪਾਲ ਸਿੰਘ ਪੁੱਤਰ ਕੰਗਣ ਸਿੰਘ ਵਾਸੀ ਪਿੰਡ ਹਿਰਦਾਪੁਰ ਥਾਣਾ ਬਖਸ਼ੀਵਾਲਾ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਨੂੰ ਜੇਲ ਦੇ ਸਹਾਇਕ ਸੁਪਰਡੈਂਟ ਜੁਗਰਾਜ ਸਿੰਘ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਅਮਿ੍ਰੰਤਪਾਲ ਸਿੰਘ ਦੀ ਜਿਸਮਾਨੀ ਤਲਾਸ਼ੀ ਲੈਣ ’ਤੇ ਇੱਕ ਮੋਬਾਇਲ ਫੋਨ ਬਰਾਮਦ ਹੋਇਆ। ਜਦੋਂ ਕਿ ਚੱਕੀ ਨੰ:31 ਤੋਂ 45 ਵਾਲੀ ਲਾਈਨ ਦੇ ਪਿਛਲੇ ਪਾਸੇ ਮਿੱਟੀ ਵਿਚੋਂ 2 ਮੋਬਾਇਲ ਫੋਨ ਬਰਾਮਦ ਹੋਏ । ਪੁਲਸ ਨੇ ਇਸ ਮਾਮਲੇ ਵਿਚ 52 ਏ ਪ੍ਰੀਜ਼ਨ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

   

Related Post