DECEMBER 9, 2022
post

Jasbeer Singh

(Chief Editor)

Latest update

ਭਾਜਪਾ ਦੇ ਸੂਬਾ ਐਕਜ਼ੈਕਟਿਵ ਮੈਂਬਰ ਪ੍ਰੋ. ਸੁਮੇਰ ਸੀੜਾ ਨੂੰ ਕੀਤਾ ਸਨਮਾਨਤ

post-img

ਭਾਜਪਾ ਦੇ ਸੂਬਾ ਐਕਜ਼ੈਕਟਿਵ ਮੈਂਬਰ ਪ੍ਰੋ. ਸੁਮੇਰ ਸੀੜਾ ਨੂੰ ਕੀਤਾ ਸਨਮਾਨਤ

ਪਟਿਆਲਾ, 23 ਮਈ -ਭਾਰਤੀ ਜਨਤਾ ਪਾਰਟੀ ਦੇ ਹਾਲ ਹੀ ’ਚ ਨਿਯੁਕਤ ਕੀਤੇ ਗਏ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸੀੜਾ ਨੂੰ ਭਾਜਪਾ ਆਗੂਆਂ ਨੇ ਸਨਮਾਨਤ ਕੀਤਾ। ਵਿਸ਼ੇਸ਼ ਤੌਰ ’ਤੇ ਰਜਨੀਸ਼ ਸ਼ੋਰੀ, ਸੰਜੇ ਸ਼ਰਮਾ, ਸਿਕੰਦਰ ਚੌਹਾਨ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਪ੍ਰੋ. ਸੁਮੇਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਬਚਾ ਸਕਦੀ ਹੈ। ਆਮ ਆਦਮੀ ਪਾਰਟੀ ਜਿਸ ਤਰ੍ਹਾਂ ਪੰਜਾਬ ਦੇ ਹਿਤਾਂ ਨੂੰ ਵੇਚ ਕੇ ਆਪਣੀਆਂ ਜੇਬਾਂ ਭਰਨੀਆਂ ਸ਼ੁਰੂ ਕੀਤੀਆਂ ਹਨ। ਅੱਜ ਪੰਜਾਬ ਵਿਚ ਚਾਰੇ ਪਾਸੇ ਲੁੱਟਣ ਦਾ ਮਾਹੌਲ ਚੱਲ ਰਿਹਾ ਹੈ। ਪੰਜਾਬ ਨੂੰ ਇਕ ਯੋਗ ਅਗਵਾਈ ਦੀ ਜ਼ਰੂਰਤ ਹੈ ਤੇ ਇਹ ਯੋਗ ਅਗਵਾਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਅਹਿਮ ਗੱਲ ਇਹ ਹੈ ਕਿ ਭਾਜਪਾ ਨੇ ਕੇਂਦਰ ’ਚ ਰਾਜ ਕਰਕੇ ਦੇਸ਼ ਨੂੰ ਦੁਨੀਆਂ ਦੀ ਸੁਪਰ ਪਾਵਰ ਬਣਾਉਣ ਵੱਲ ਤੇਜ਼ੀ ਨਾਲ ਵਧਾਇਆ ਹੋਇਆ ਹੈ ਅਤੇ ਉਸੇ ਤਰ੍ਹਾਂ ਦੀ ਦੂਰ ਅੰਦੇਸ਼ੀ ਵਾਲੀ ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੀ ਚਾਹੀਦੀ ਹੈ। ਪੰਜਾਬ ਦੇ ਲੋਕਾਂ ਨੇ ਇਸ ਗੱਲ ਦਾ ਮਨ ਵੀ ਬਣਾ ਲਿਆ ਹੈ ਕਿ ਹਾਲ ਹੀ ’ਚ ਸੰਪੰਨ ਹੋਈ ਜਲੰਧਰ ਜਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੋ ਹਲਕਿਆਂ ਤੋਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਜੋ ਕਿ ਸਾਫ ਸੰਕੇਤ ਹੈ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਚਾਹੁੰਦੇ ਹਨ ਕਿਉਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਦਾ ਪੂਰੀ ਦੁਨੀਆਂ ਵਿਚ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਕਾਗਜਾਂ ਵਿਚ ਚੱਲ ਰਹੀ ਹੈ, ਜਿਸ ਬਾਰੇ ਹੁਣ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ।   

Related Post