DECEMBER 9, 2022
post

Jasbeer Singh

(Chief Editor)

Crime

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ ਛੇ ਗਿ੍ਰਫ਼ਤਾਰ : ਐਸ. ਐਸ. ਪੀ.

post-img

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ ਛੇ ਗਿ੍ਰਫ਼ਤਾਰ : ਐਸ. ਐਸ. ਪੀ.

ਪਟਿਆਲਾ, 25 ਮਈ -ਪਟਿਆਲਾ ਪੁਲਸ ਨੇ 6 ਵੱਖ-ਵੱਖ ਕੇਸਾਂ ’ਚ 6 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ  ਪਹਿਲੇ ਕੇਸ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਐਸ. ਐਚ. ਓ. ਅੰਕੁਰਦੀਪ ਸਿੰਘ ਦੀ ਅਗਵਾਈ ਹੇਠ ਹੰਸੋ ਪਤਨੀ ਬੱਬੀ ਵਾਸੀ ਪਿੰਡ ਦੁੱਧੜ ਥਾਣਾ ਪਸਿਆਣਾ ਨੂੰ 11 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਗਿ੍ਰਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਐਸ. ਆਈ. ਜਗਦੀਸ਼ ਸਿੰਘ ਪੁਲਸ ਪਾਰਟੀ ਸਮੇਤ ਡੇਨ੍ਰ ਪੁੱਲ ਦੁੱਧੜ ਕੋਲ ਮੌਜੂਦ ਸੀ, ਜਿਥੇ ਉਕਤ ਮਹਿਲਾ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਲਿਫਾਫੇ ਨੂੰ ਚੈਕ ਕਰਨ ’ਤੇ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਜਿਸਦੇ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਕੇਸ ’ਚ ਥਾਣਾ ਬਖਸ਼ੀਵਾਲ ਦੀ ਪੁਲਸ ਨੇ ਐਸ. ਐਚ. ਓ. ਕਰਨਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਨਰੇਸ਼ ਕੁਮਾਰ ਪੁੱਤਰ ਪ੍ਰਦੀਪ ਕੁਮਾਰ ਵਾਸੀ ਫੈਕਟਰੀ ਏਰੀਆ ਵਿਕਾਸ ਨਗਰ ਪਟਿਆਲਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗਿ੍ਰਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਐਸ. ਆਈ. ਸੰਦੀਪ ਕੌਰ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਹਿਰਾਦਪੁਰ ਵਿਖੇ ਮੌਜੂਦ ਸੀ, ਜਿਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਟੀ-ਪੁਆਇੰਟ ਹਿਰਦਾਪੁਰ ਦੇ ਕੋਲ ਖੜ੍ਹਾ ਹੈਰੋਇਨ ਵੇਚਣ ਲਈ ਖੜ੍ਹਾ ਗਾਹਕ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਰੇਡ ਮਾਰ ਕੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸਦੇ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੀਸਰੇ ਕੇਸ ’ਚ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਨਵੀਨ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਸਫਾਬਾਦੀ ਗੇਟ ਭੀਮ ਨਗਰ ਪਟਿਆਲਾ ਨੂੰ 11 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਰਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਐਸ. ਆਈ. ਸੁਰਜੀਤ ਸਿੰਘ ਪੁਲਸ ਪਾਰਟੀ ਸਮੇਤ ਝਾਲ ਸਾਹਿਬ ਗੁਰਦੁਆਰਾ ਸਾਹਿਬ ਦੇ ਕੋਲ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਲਿਫਾਫੇ ਨੂੰ ਜਦੋਂ ਚੈਕ ਕੀਤਾ ਗਿਆ ਤਾਂ ਉਸ ਵਿਚੋਂ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸਦੇ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਚੌਥੇ ਕੇਸ ’ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਐਸ. ਐਚ. ਓ. ਇੰਸ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਮਲਕੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਪਿੰਡ ਪਸਿਆਣਾ ਨੂੰ ਗਿ੍ਰਫ਼ਤਾਰ ਕਰਕੇ ਉਸ ਤੋਂ ਸ਼ਰਾਬ ਦੀਆਂ 30 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਮੁਤਾਬਕ ਏ. ਐਸ. ਆਈ. ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਦੇਵੀਗੜ੍ਹ ਰੋਡ ਭੁੰਨਰਹੇੜੀ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਸਕੂਟਰ ’ਤੇ ਜਾਂਦਿਆਂ ਜਦੋਂ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ ਸ਼ਰਾਬ ਦੀਆਂ 30 ਬੋਤਲਾਂ ਬਰਾਮਦ ਹੋਈਆਂ। 

ਪੰਜਵੇਂ ਕੇਸ ’ਚ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐਸ. ਐਚ. ਓ. ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਰਾਬ ਤਸਕਰੀ ਦੇ ਦੋਸ਼ ’ਚ ਸੂਰਜ ਸਿੰਘ ਪੁੱਤਰ ਸਤਰਬੀਰ ਸਿੰਘ ਵਾਸੀ ਗੋਬਿੰਦ ਨਗਰ ਤਿ੍ਰਪੜੀ ਹਾਲ ਵਾਸੀ ਕਾਕਾ ਰੇਹੜੇ ਵਾਲਾ ਸਰਹਿੰਦ ਰੋਡ ਪਟਿਆਲਾ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਕ ਹੌਲਦਾਰ ਰਾਹੁਲ ਕੁਮਾਰ ਪੁਲਸ ਪਾਰਟੀ ਸਮੇਤ ਸਰਹਿੰਦ ਰੋਡ ਪਟਿਆਲਾ ਵਿਖੇ ਮੌਜੂਦ ਸੀ, ਜਿਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਪੈਪਸੀ ਗੋਦਾਮ ਸਰਹਿੰਦ ਰੋਡ ਪਟਿਆਲਾ ਦੇ ਕੋਲ ਸ਼ਰਾਬ ਵੇਚਣ ਦੀ ਤਾਕ ਵਿਚ ਖੜ੍ਹਾ ਹੈ। ਪੁਲਸ ਨੇ ਰੇਡ ਕਰਕੇ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ, ਜਿਸਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਛੇਵੇਂ ਕੇਸ ’ਚ ਥਾਣਾ ਪਸਿਆਣਾ ਦੀ ਪੁਲਸ ਨੇ 8 ਕਿਲੋਗ੍ਰਾਮ ਭੁੱਕੀ ਸਮੇਤ ਚਰਨਜੀਤ ਕੌਰ ਉਰਫ਼ ਰਾਣੀ ਪਤਨੀ ਰਾਜਵਿੰਦਰ ਸਿੰਘ ਪਿੰਡ ਦਿਲਾਵਰਪੁਰ ਨੂੰ ਗਿ੍ਰਫ਼ਤਾਰ ਕਰਕੇ ਉਸਦੇ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।   

Related Post