March 3, 2024 08:45:27
post

Jasbeer Singh

(Chief Editor)

Latest update

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਨੂੰ ਪੋਲੀਓ ਮੁਕਤ ਰੱਖਣ ਲਈ ਤਿੰਨ ਰੋਜਾ ਪਲਸ ਪੋਲੀਓ ਮੁਹਿੰਮ ਦੀ ਸੁਰੂਆਤ

post-img

ਪਟਿਆਲਾ, 10 ਦਸੰਬਰ ( ਜਸਬੀਰ ਜੱਸੀ ): ਆਪਣੇ ਭਵਿੱਖ ਦੇ ਨਾਗਰਿਕਾਂ ਦੀ ਸਿਹਤ ਨੂੰ ਸੁਰੱਖਿਅਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ, ਅਜਿਹੇ ਹੀ ਇੱਕ ਕਦਮ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਕਮਿਊਨਿਟੀ ਹੈਲਥ ਸੈਂਟਰ, ਤਿ੍ਰਪੜੀ ਵਿਖੇ ਤਿੰਨ ਰੋਜਾ ਪਲਸ ਪੋਲੀਓ ਮੁਹਿੰਮ ਦੀ ਸੁਰੂਆਤ ਕੀਤੀ।  ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪੋਲੀਓ ਦੀ ਇਸ ਭਿਆਨਕ ਬਿਮਾਰੀ ਤੋਂ ਬਚਣ ਲਈ ਇਸ ਸਾਲ ਦੇ ਸਬ ਨੈਸਨਲ ਇਮੁਨਾਈਜੇਸਨ ਦਿਵਸ ਪਲਸ ਪੋਲੀਓ ਪ੍ਰੋਗਰਾਮ ਅਧੀਨ ‘ਦੋ ਬੂੰਦਾਂ ਜਿੰਦਗੀ ਦੀਆਂ’ ਹਰੇਕ ਬੱਚੇ ਤੱਕ ਲਾਜਮੀ ਪਹੁੰਚਣੀਆਂ ਚਾਹੀਦੀਆਂ ਹਨ।  ਸਿਹਤ ਮੰਤਰੀ ਨੇ ਕਿਹਾ ਕਿ ਹਾਲਾਂਕਿ “ਸਾਡਾ ਦੇਸ ਪਹਿਲਾਂ ਹੀ ਪੋਲੀਓ ਮੁਕਤ ਹੈ, ਤੇ 2010 ਤੋਂ ਬਾਅਦ ਪੰਜਾਬ ਵਿੱਚ ਵੀ ਕੋਈ ਕੇਸ ਨਹੀਂ ਅਇਆ, ਪਰੰਤੂ ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੋਲੀਓ ਰੋਕੂ ਮੁਹਿੰਮ ਬਹੁਤ ਲਾਜਮੀ ਹੈ ਕਿਉਂਕਿ ਅਜੇ ਵੀ ਪੋਲੀਓ ਦੀ ਮਹਾਂਮਾਰੀ ਅਧੀਨ ਸਾਡੇ ਗੁਆਂਢੀ ਦੇਸ, ਪਾਕਿਸਤਾਨ ਤੇ ਅਫਗਾਨਿਸਤਾਨ ਆਦਿ ਤੋਂ ਪੋਲੀਓ ਵਾਇਰਸ ਦੇ ਇੱਧਰ ਆਉਣ ਦਾ ਖਤਰਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਇਹ ਉਪ ਰਾਸਟਰੀ ਟੀਕਾਕਰਨ ਦਿਵਸ (ਐਸ.ਐਨ.ਆਈ.ਡੀ.) ਪਲਸ ਪੋਲੀਓ ਰਾਊਂਡ 10 ਦਸੰਬਰ 2023 ਤੋਂ 12 ਦਸੰਬਰ 2023 ਤੱਕ 12 ਜਿਿਲ੍ਹਆਂ (ਅੰਮਿ੍ਰਤਸਰ, ਬਠਿੰਡਾ, ਫਰੀਦਕੋਟ, ਫਾਜਲਿਕਾ, ਫਤਿਹਗੜ੍ਹ ਸਾਹਿਬ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਪਠਾਨਕੋਟ, ਪਟਿਆਲਾ, ਐਸ.ਬੀ.ਐਸ. ਨਗਰ ਅਤੇ ਤਰਨਤਾਰਨ) ਵਿੱਚ ਚੱਲੇਗਾ। ਜਦਕਿ ਪਰਵਾਸੀ ਆਬਾਦੀ ਵਾਲੇ ਉੱਚ-ਜੋਖਮ ਵਾਲੇ ਖੇਤਰ ਜਿਵੇਂ ਕਿ ਇੱਟਾਂ ਦੇ ਭੱਠਿਆਂ, ਨਿਰਮਾਣ ਸਥਾਨਾਂ, ਝੁੱਗੀਆਂ ਅਤੇ ਬਸਤੀਆਂ ਨੂੰ ਵਿਸੇਸ ਧਿਆਨ ਵਿੱਚ ਰੱਖਿਆ ਜਾਵੇਗਾ। ਡਾ. ਬਲਬੀਰ ਸਿੰਘ  ਨੇ ਕਿਹਾ ਕਿ ਭਾਵੇਂ ਸਿਹਤ ਟੀਮਾਂ ਵੱਲੋਂ ਹਰੇਕ ਬੱਚੇ ਨੂੰ ਪਲਸ ਪੋਲੀਓ ਦੀ ਇਸ ਮੁਹਿੰਮ ਦੌਰਾਨ ਘਰ-ਘਰ ਜਾ ਕੇ ਦੋ ਬੂੰਦਾਂ ਜਿੰਦਗੀ ਦੀਆਂ ਪਿਲਾਈਆਂ ਜਾਣਗੀਅਆ ਪਰ ਫਿਰ ਵੀ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸਾਰੇ ਮਾਪਿਆਂ/ਸਰਪ੍ਰਸਤਾਂ ਨੂੰ ਅਪੀਲ ਹੈ ਕਿ ਉਹ ਆਪਣੇ ਬੱਚੇ ਨੂੰ ਨਜਦੀਕੀ ਪੋਲੀਓ ਬੂਥ ‘ਤੇ ਜਾਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਜਰੂਰ ਪਿਲਾਉਣ ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਖੁੰਝ ਨਾ ਜਾਵੇ।
ਇਸ ਮੌਕੇ ਡਿਪਟੀ ਕਮਿਸਨਰ ਸਾਕਸੀ ਸਾਹਨੀ ਨੇ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਨੇ ਇਸ ਟੀਕਾਕਰਨ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਸੰਯੁਕਤ ਉਪਰਾਲੇ ਕਰਨ ਦੇ ਨਿਰਦੇਸ ਦਿੱਤੇ ਹਨ। ਸਾਕਸੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜਿਲ੍ਹੇ ਅੰਦਰ 180402 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 921 ਬੂਥ, 1842 ਟੀਮਾਂ, 25 ਮੋਬਾਇਲ ਟੀਮਾਂ, 32 ਟਰਾਂਜਿਟ ਪੁਆਇੰਟਸ 391350 ਘਰਾਂ ਤੇ ਸਾਰੇ ਭੱਠਿਆਂ ਤੇ ਉਸਾਰੀ ਥਾਵਾਂ ਨੂੰ ਕਵਰ ਕਰਨਗੀਆਂ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਹਰ ਤਰ੍ਹਾਂ ਦੀ ਲੋੜ ਪੂਰੀ ਕੀਤੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਵੱਲੋਂ ਲਗਭਗ 25000 ਕਰਮਚਾਰੀ ਜਿਨ੍ਹਾਂ ਵਿੱਚ ਆਸਾ, ਆਂਗਣਵਾੜੀ ਵਰਕਰਾਂ, ਏ.ਐਨ.ਐਮਜ ਆਦਿ ਸਾਮਲ ਹਨ, ਨੂੰ ਪੰਜਾਬ ਦੇ 12 ਜਿਲ੍ਹਿਆਂ ਵਿੱਚ ਪੰਜ ਸਾਲ ਤੱਕ ਦੀ ਉਮਰ ਦੇ 14 ਲੱਖ 75 ਹਜਾਰ 878 ਦੇ ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਕਿਊਟ ਫਲੈਕਸਿਡ ਅਧਰੰਗ (ਏਐਫਪੀ) ਦੀ ਨਿਗਰਾਨੀ ਨੂੰ ਵੀ ਮਜਬੂਤ ਕੀਤਾ ਗਿਆ ਹੈ ਕਿਉਂਕਿ ਏਐਫਪੀ ਦਾ ਹਰੇਕ ਕੇਸ ਪੋਲੀਓ ਨਿਗਰਾਨੀ ਪ੍ਰਣਾਲੀ ਲਈ ਇੱਕ ਸੰਕੇਤ ਵਜੋਂ ਕੰਮ ਕਰਦਾ ਹੈ ਕਿ ਕਿੱਥੇ ਪੋਲੀਓ ਫੈਲ ਰਿਹਾ ਹੈ ਅਤੇ ਕਿਸਦੀ ਇਸ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਦਾ ਪਤਾ ਇਸ ਤੋਂ ਲੱਗ ਜਾਂਦਾ ਹੈ।
  ਸਮਾਰੋਹ ਦੌਰਾਨ ਆਈ.ਐਮ.ਏ ਦੇ ਪ੍ਰਧਾਨ ਡਾ. ਭਗਵੰਤ ਸਿੰਘ, ਸਿਵਲ ਸਰਜਨ ਡਾ. ਰਮਿੰਦਰ ਕੌਰ, ਸਟੇਟ ਇਮਯੂਨਾਈਜੇਸਨ ਅਫਸਰ ਡਾ. ਬਲਵਿੰਦਰ ਕੌਰ, ਐਸ.ਐਮ.ਓ ਡਬਲਿਊ.ਐਚ.ਓ ਡਾ. ਵਿਕਰਮ ਗੁਪਤਾ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ, ਸਮੇਤ ਕਰਨਲ ਜੇਵੀ,ਪਰਦੀਪ ਜੋਸਨ, ਜਸਬੀਰ ਸਿੰਘ ਗਾਂਧੀ, ਮੇਜਰ ਆਰ ਪੀ ਐਸ ਮਲਹੋਤਰਾ, ਹਰੀ ਚੰਦ ਬਾਂਸਲ, ਦਵਿੰਦਰ ਕੌਰ, ਲਾਲ ਸਿੰਘ ਤੇ ਮਨਦੀਪ ਵਿਰਦੀ ਆਦਿ ਵੀ ਹਾਜਰ ਸਨ।

Related Post