March 3, 2024 16:35:49
post

Jasbeer Singh

(Chief Editor)

Latest update

ਪੰਜਾਬ ਪੁਲਸ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਆਨੰਦ ਨੇ ਕੀਤੀ ਪੀ. ਆਰ. ਟੀ. ਸੀ. ਦੇ ਚੇਅਰਮੈਨ ਨਾਲ ਮੁਲਾਕਾਤ

post-img

ਪਟਿਆਲਾ, 10 ਦਸੰਬਰ ( ਜਸਬੀਰ ਜੱਸੀ)-ਪੰਜਾਬ ਪੁਲਸ ਵਿਚ ਕੰਮ ਕਰ ਰਹੇ ਮੌਜੂਦਾ ਅਫਸਰਾਂ, ਮੁਲਾਜ਼ਮਾਂ ਅਤੇ ਸਾਬਕਾ ਮੁਲਾਜ਼ਮਾਂ ਤੇ ਸਾਬਕਾ ਅਫਸਰਾਂ ਦੀ ਭਲਾਈ ਲਈ ਅਤੇ ਪੰਜਾਬ ਪੁਲਸ ਦਾ ਮਨੋਬਲ ਉਚਾ ਚੁੱਕਣ ਲਈ ਕੰਮ ਕਰ ਰਹੀ ਪੰਜਾਬ ਪੁਲਸ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਡੀ. ਐਸ .ਪੀ. ਐਡਵੋਕੇਟ ਰਜਿੰਦਰਪਾਲ ਆਨੰਦ ਨੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਪੰਜਾਬ ਦਾ ਸਕੱਤਰ ਬਣ ਨ ’ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਹਡਾਣਾ ਨੂੰ ਸਨਮਾਨਿਤ ਕੀਤਾ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਆਨੰਦ ਨੇ ਪੰਜਾਬ ਪੁਲਸ ਮੁਲਾਜ਼ਮਾਂ ਅਤੇ ਸਾਬਕਾ ਮੁਲਾਜ਼ਮਾਂ ਅਤੇ ਪੁਲਸ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਚੇਅਰਮੈਨ ਅਤੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨਾਲ ਵਿਸਥਾਰ ਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਪੀ. ਏ. ਪੀ. ਗਰਾਉਂਡ ਵਿਖੇ ਵਿਸ਼ੇਸ਼ ਪੋ੍ਰਗਰਾਮ ਦਾ ਆਯੋਜਨ ਕਰਕੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਜੋ ਹੌਂਸਲਾ ਅਫਜਾਈ ਕੀਤੀ ਹੈ, ਉਸ ਨਾਲ ਪੁਲਸ ਦਾ ਮਨੋਬਲ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਾਬ ਵਿਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਪੁਲਸ ਨੂੰ ਮਜਬੂਤ ਕਰਨਾ ਬੇਹੱਦ ਜ਼ਰੂਰੀ ਹੈ। ਪੰਜਾਬ ਪੁਲਸ ਦਾ ਡੰਕਾ ਸੰਸਾਰ ਭਰ ਵਿਚ ਬੋਲਦਾ ਹੈ। ਪੰਜਾਬ ਪੁਲਸ ਨੇ ਹਮੇਸ਼ਾ ਹੀ ਅੱਤਵਾਦ ਅਤੇ ਵੱਖਵਾਦ ਦੇ ਖਿਲਾਫ ਲੜਾਈ ਲੜੀ ਅਤੇ ਪੰਜਾਬ ਵਿਚ ਅਮਨ ਸ਼ਾਂਤੀ ਤੇ ਭਾਈਚਾਰਾ ਕਾਇਮ ਕਰਨ ਵਿਚ ਬਹੁਤ ਵੱਡਾ ਰੋਲ ਅਦਾ ਕੀਤਾ। ਇਸ ਲਈ ਹਜ਼ਾਰਾਂ ਪੁਲਸ ਮੁਲਾਜ਼ਮਾਂ ਅਤੇ ਅਫਸਰਾਂ ਨੇ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਬਾਰਡਰ ਸਟੇਟ ਹੈ। ਇਸ ਲਈ ਪੁਲਸ ਨੂੰ ਬਹੁਤ ਜ਼ਿਆਦਾ ਕੰਮ ਕਰਨਾ ਪੈਂਦਾ ਹੈ। ਅੰਦਰੂਨੀ ਅਤੇ ਬਾਹਰੀ ਤਾਕਤਾਂ ਤੋਂ ਪੰਜਾਬ ਨੂੰ ਬਚਾਉਣ ਲਈ ਪੁਲਸ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੁਲਸ ਮੁਲਾਜ਼ਮ ਛੋਟੀ ਮੋਟੀ ਗਲਤੀ ਕਾਰਨ ਡਿਸਮਿਸ ਕੀਤੇ ਗਏ ਹਨ, ਉਨ੍ਹਾਂ ਨੂੰ ਨੌਕਰੀ ਤੋਂ ਬਹਾਲ ਕੀਤਾ ਜਾਣਾ ਬਣਦਾ ਹੈ। ਇਸ ਮੌਕੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਉਹ ਪੁਲਸ ਪਰਿਵਾਰਾਂ ਦੀਆਂ ਮੰਗਾਂ ਪੰਜਾਬ ਦੇ ਮੁੱਖ ਮੰਤਰੀ ਸਾਹਮਣੇ ਰੱਖਣਗੇ।

Related Post