March 3, 2024 08:56:08
post

Jasbeer Singh

(Chief Editor)

Latest update

ਸੂਫ਼ੀ ਗਾਇਕ ਸਤਿੰਦਰ ਸਰਤਾਜ ਦਾ ਪੰਜਾਬ ਪੁਲਸ ਨੇ ਚਲਦਾ ਸ਼ੋਅ ਕਰਵਾਇਆ ਬੰਦ

post-img

ਪਟਿਆਲਾ, (ਜਸਬੀਰ ਜੱਸੀ) : ਪ੍ਰਸਿੱਧ ਸੂਫ਼ੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਸਤਿੰਦਰ ਸਰਤਾਜ ਦਾ ਪਟਿਆਲਾ 'ਚ 'ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ' 'ਚ ਲਾਈਵ ਸ਼ੋਅ ਚੱਲ ਰਿਹਾ ਸੀ, ਜਿਸ ਨੂੰ ਦੇਰ ਰਾਤ ਪੁਲਸ ਨੇ ਬੰਦ ਕਰਵਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ ਪਰ ਇਹ ਸ਼ੋਅ 10.30  ਵਜੇ ਤਕ ਚੱਲਦਾ ਰਿਹਾ। ਇਸੇ ਦੌਰਾਨ ਪੁਲਸ ਮੁਲਾਜ਼ਮ ਸਟੇਜ ’ਤੇ ਆ ਗਏ ਤੇ ਉਨ੍ਹਾਂ ਨੇ ਸਤਿੰਦਰ ਨੂੰ ਸ਼ੋਅ ਬੰਦ ਕਰਨ ਲਈ ਕਿਹਾ। ਪੁਲਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਤਿੰਦਰ ਸਰਤਾਜ ਨੇ ਦੁਬਈ ਦੇ ਸੇਖ ਮੰਤਰੀ ਸੁਹੇਲ ਮੋਹੰਮਦ ਅਲ ਜ਼ਰੂਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੂੰ ਇੱਕ-ਦੂਜੇ ਨਾਲ ਗੱਲਬਾਤ ਕਰਦੇ ਦੇਖਿਆ ਗਿਆ ਸੀ। ਇਸ ਦੌਰਾਨ ਸਤਿੰਦਰ ਸਰਤਾਜ ਨੂੰ ਖ਼ਾਸ ਸਨਮਾਨ ਵੀ ਮਿਲਿਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦਿਆਂ ਦਿੱਤੀ ਸੀ।  

Related Post