March 3, 2024 07:17:50
post

Jasbeer Singh

(Chief Editor)

Latest update

ਹਿੰਦੂ -ਸਿੱਖ ਏਕਤਾ ਤੇ ਭਾਈਚਾਰਕ ਸਾਂਝ ਤੋੜਨ ਵਾਲੇ ਬਖਸ਼ੇ ਨਹੀਂ ਜਾਣਗੇ-ਅਜੀਤਪਾਲ ਕੋਹਲੀ

post-img

ਪਟਿਆਲਾ, 12 ਦਸੰਬਰ ( ਅਨੁਰਾਗ ਸ਼ਰਮਾ ) ਅੱਜ ਇਥੇ ਹਿੰਦੂ-ਸਿੱਖ ਭਾਈਚਾਰੇ ਦੇ ਸਾਂਝੇ ਧਾਰਮਿਕ ਅਸਥਾਨ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸਿਸ ਕੀਤੀ ਗਈ, ਜਿਸ ਨੂੰ ਮੌਕੇ ਤੇ ਮੌਜੂਦ ਮੰਦਰ ਦੇ ਪੁਜਾਰੀਆਂ ਵਲੋਂ ਮੁਸਤੈਦੀ ਵਰਤਦਿਆਂ ਨਾਕਾਮ ਕਰ ਦਿੱਤਾ।ਇਸ ਮਾਮਲੇ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਖ਼ਤ ਰੁਖ ਅਖਤਿਆਰ ਕਰਦੇ ਹੋਏ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖਤ ਕਾਰਵਾਈ ਲਈ ਕਿਹਾ ਹੈ। ਘਟਨਾ ਸਮੇਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਜਰੂਰੀ ਰੁਝੇਵਿਆਂ ਲਈ ਸ਼ਹਿਰ ਤੋਂ ਬਾਹਰ ਹੋਣ ਦੇ ਬਾਵਜੂਦ ਐਸ ਐਸ ਪੀ ਪਟਿਆਲਾ ਨਾਲ ਫੋਨ ਤੇ ਤਾਲਮੇਲ ਵਿਚ ਸਨ। ਊਨਾ ਨੇ ਸੀਨੀਅਰ ਕਪਤਾਨ ਪੁਲਿਸ ਵਰੁਣ ਸ਼ਰਮਾ ਨੂੰ ਕਿਹਾ ਕਿ ਜੋ ਵੀ ਵਿਅਕਤੀ ਹਿੰਦੂ ਸਿੱਖ ਏਕਤਾ ਚ ਪਾੜ ਤੇ ਵਖਰੇਵਾਂ ਪਾਉਣ ਦੀ ਕੋਸ਼ਿਸ਼ ਕਰਦਾ ਹੈ, ਜਾਂ ਕਿਸੇ ਵੀ ਧਾਰਮਿਕ ਅਸਥਾਨ ਤੇ ਬੇਅਦਬੀ ਵਰਗੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦਾ ਹੈ, ਉਸ ਨਾਲ ਸਖ਼ਤ ਕਾਰਵਾਈ ਰਾਹੀਂ ਪੇਸ਼ ਆਇਆ ਜਾਵੇ। ਅਜਿਹੇ ਮਾੜੇ ਅਨਸਰਾਂ ਲਈ ਜੇਲ੍ਹ ਤੋਂ ਬਾਹਰ ਕੋਈ ਜਗ੍ਹਾ ਨਹੀਂ ਹੈ।
ਊਨਾ ਸਮੂਹ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀ ਬਣਾਈ ਰੱਖਣ, ਇਸ ਮਾਮਲੇ ਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਏਗਾ। ਵਿਧਾਇਕ ਨੇ ਕਿਹਾ ਕੇ ਮੈਂ ਸਮੁੱਚੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਹੋਇਆ ਮੁੜ ਤੋਂ ਸ਼ਾਂਤੀ ਦੀ ਅਪੀਲ ਕਰਦਾਂ ਹਾਂ ਅਤੇ ਇਹ ਬੇਨਤੀ ਵੀ ਕਰਦਾਂ ਹਾਂ ਕਿ ਇਸ ਮਾਮਲੇ ਚ ਕੋਈ ਵੀ ਲੋੜ ਹੋਵੇ ਮੈਂ ਸਮੁੱਚੇ ਹਿੰਦੂ ਸੰਗਠਨਾਂ ਅਤੇ ਸ਼ਰਧਾਲੂਆਂ ਦੇ ਨਾਲ ਖੜਾ ਹਾਂ।

Related Post