March 3, 2024 16:34:59
post

Jasbeer Singh

(Chief Editor)

Latest update

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਨ੍ਹਾਂ ਦੇ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਨਕਾਬ ਕਰਨਾ ਜ਼ਰੂਰੀ : ਮਹੰਤ ਵ

post-img

ਪਟਿਆਲਾ, 12 ਦਸੰਬਰ ( ਭਾਰਤ ਭੂਸ਼ਣ ਸ਼ਰਮਾ )-ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼ ’ਤੇ ਪ੍ਰਤੀਕਿਰਿਆ ਕਰਦਿਆਂ ਪੀਠਾਧੀਸ਼ ਮਹੰਤ ਵਿਸ਼ਨੂੰੂ ਦੱਤ ਗਿਰੀ ਜੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਨ੍ਹਾਂ ਦੇ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਨਕਾਬ ਕਰਨਾ ਜ਼ਰੂਰੀ ਹੈ ਕਿਉਕਿ ਵਾਰ-ਵਾਰ ਅਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਜਿਥੇ ਆਪਸੀ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਹੈ, ਉਥੇ ਲੋਕਾਂ ਦੀਆ ਧਾਰਮਿਕ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂਕਿਹਾ ਕਿ ਪੰਜਾਬ ’ਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵੱਡੇ ਯਤਨਾਂ ਦੀ ਲੋੜ ਹੈ, ਉਥੇ ਜਿਹੜਾ ਵੀ ਇਨ੍ਹਾਂ ਘਟਨਾਵਾਂ ਲਈ ਜਿੰਮੇਵਾਰ ਹੈ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ। ਪੀਠਾਧੀਸ਼ ਵਿਸ਼ਨੂੰੂ ਦੱਤ ਗਿਰੀ ਜੀ ਨੇ ਸਮੁੱਚੀਆਂ ਸੰਗਤਾਂ ਨੂੰ ਸੱਚਾਈ ਸਾਹਮਣੇ ਆਉਣ ਤੱਕ ਸ਼ਾਂਤੀ ਨਾਲ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਮੇਂ ’ਤੇ ਐਕਸ਼ਨ ਲਿਆ ਗਿਆ ਅਤੇ ਉਸ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਦੀ ਜਾਂਚ ਪੂਰੀ ਹੋ ਜਾਵੇਗੀ ਤਾਂ ਪੁਲਸ ਨੂੰ ਵੀ ਬੇਨਤੀ ਹੈ ਕਿ ਉਹ ਇਸ ਘਟਨਾ ਦੀ ਸੱਚਾਈ ਨੂੰ ਸਾਰਿਆਂ ਦੇ ਸਾਹਮਣੇ ਰੱਖਣ ਤਾਂ ਕਿ ਭਵਿੱਖ ਵਿਚ ਫਿਰ ਤੋਂ ਅਜਿਹੀ ਕੋਸ਼ਿਸ਼ ਨਾ ਹੋਵੇ, ਉਸਦੇ ਲਈ ਐਕਸ਼ਨ ਲਿਆ ਜਾ ਸਕੇ। ਵਿਸ਼ਨੂੰ ਦੱਤ ਗਿਰੀ ਜੀ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਜਾਂ ਪੰਜਾਬ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਹੀ ਨਹੀਂ ਹੈ ਸਗੋਂ ਇਥੇ ਸਮੁੱਚੇ ਭਾਰਤ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋ ਕੇ ਮਹਾਮਾਈ ਦਾ ਆਸ਼ੀਰਵਾਦ ਲੈਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਉਨ੍ਹਾਂ ਸਮੁੱਚੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਅਗਲੇ ਐਕਸ਼ਨ ਸਬੰਧੀ ਭਲਕੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਹਿੰਦੂ ਸੰਗਠਨਾਂ ਵਲੋਂ ਮੀਟਿੰਗ ਵੀ ਬੁਲਾਈ ਗਈ ਹੈ, ਜਿਥੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। 

Related Post