March 3, 2024 06:34:07
post

Jasbeer Singh

(Chief Editor)

Latest update

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ, ਮੁੱਖ ਮੰਤਰੀ ਭਗਵੰਤ ਮਾਨ ਸਣੇ ਸਿਆਸੀ ਆਗੂਆਂ ਨੇ ਸ਼ਹਾਦਤ ਨੂੰ ਕੀਤ

post-img

ਅੱਜ 17 ਦਸੰਬਰ ਨੂੰ ਸਿੱਖਾਂ ਦੇ 9ਵੇਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਟਵੀਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਾਤਾ ਗੁਰੂ ਤੇਗ ਬਹਾਦਰ…ਹਿੰਦ ਦੀ ਚਾਦਰ… ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ..ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ…ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ…" ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ, 'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ। ਜ਼ਬਰ ਜ਼ੁਲਮ ਖ਼ਿਲਾਫ਼ ਹੋਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਕੁੱਲ ਸੰਸਾਰ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਤੇ ਸਮਾਜਿਕ ਅਜ਼ਾਦੀ ਲਈ ਚੇਤੰਨ ਕਰਦੀ ਹੈ।"

Related Post